ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਤਹਿਸੀਲ ਕੰਪਲੈਕਸ ਨਕੋਦਰ ਦੀ ਨਵੀਂ ਇਮਾਰਤ ਦਾ ਦਾ ਨੀਹ ਪੱਥਰ ਰੱਖਿਆ
ਨਕੋਦਰ, 23 ਸਤੰਬਰ (ਗੁਰਨਾਮ ਸਿੰਘ ਬਿਲਗਾ)-
ਨਕੋਦਰ ਦੇ ਐਸ.ਡੀ. ਐਮ. ਦਫਤਰ ਵਿੱਚ ਤਹਿਸੀਲ ਕੰਪਲੈਕਸ ਦੀ ਨਵੀਂ ਇਮਾਰਤ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਨਕੋਦਰ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਆਪਣੇ ਕਰ ਕਮਲਾਂ ਨਾਲ ਰੱਖਿਆ ਗਿਆ।ਬੀਬੀ ਮਾਨ ਨੇ ਕਿਹਾ ਕਿ ਇਸ ਨਵੇਂ ਤਹਿਸੀਲ ਕੰਪਲੈਕਸ ਵਿੱਚ ਪਬਲਿਕ ਦੀ ਹਰ ਇੱਕ ਸਹੂਲਤ ਦਿੱਤੀ ਜਾਵੇਗੀ। 5 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਕੰਪਲੈਕਸ ਨੂੰ ਛੇ ਮਹੀਨੇ ਵਿੱਚ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਕੋਦਰ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਕੋਦਰ ਦੇ ਨਗਰ ਕੌਂਸਲ ਵਿੱਚ ਚੱਲ ਰਹੀ ਘਪਲੇਬਾਜ਼ੀ ਦੇ ਅਰੋਪੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਬੀਬੀ ਮਾਨ ਨੇ ਕਿਹਾ ਕਿ ਹਲਕਾ ਨਕੋਦਰ ਦੇ ਸਰਬਪੱਖੀ ਵਿਕਾਸ ਦੇ ਸਾਰੇ ਕੰਮ ਨੇਪਰੇ ਚਾੜਨ ਲਈ ਆਮ ਜਨਤਾ ਦੇ ਸਹਿਯੋਗ ਦੀ ਬਹੁਤ ਵੱਡੀ ਲੋੜ ਹੈ। ਮੈਂ ਆਸ ਕਰਦੀ ਹਾਂ ਕਿ ਹਲਕਾ ਨਕੋਦਰ ਦੇ ਆਮ ਲੋਕ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਮੇਰਾ ਸਾਥ ਦੇਣ। ਇਮਾਰਤ ਦਾ ਨੀਹ ਪੱਥਰ ਰੱਖਣ ਵੇਲੇ ਗੁਰਸਿਮਰਨ ਸਿੰਘ ਢਿੱਲੋ ਐਸਡੀਐਮ ਨਕੋਦਰ,ਗੁਰਦੀਪ ਸਿੰਘ ਸੰਧੂ ਨਾਇਬ ਤਹਿਸੀਲਦਾਰ,ਆਦੇਸ਼ ਗਰਗ ਐਕਸ.ਈ.ਐਨ.ਪਬਲਿਕ ਵਰਕਸ ਡਿਪਾਰਟਮੈਂਟ ਅਤੇ ਐਸ.ਡੀ.ਓ.ਨਵਦੀਪ ਸਿੰਘ ਵੀ ਮੌਜੂਦ ਸਨ
ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਸਮੂਹ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।