ਫਾਜ਼ਿਲਕਾ ‘ਚ ਵਰਤ ਦੌਰਾਨ ਖਾਧੇ ਜਾਣ ਵਾਲੇ ਆਟੇ ਕਾਰਨ ਸ਼ਹਿਰ ‘ਚ ਵੱਡੀ ਗਿਣਤੀ ‘ਚ ਲੋਕਾਂ ਦੇ ਬੀਮਾਰ ਹੋ ਰਹੇ ਹਨ। ਬੁੱਧਵਾਰ ਰਾਤ ਨੂੰ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਦਰਜਨਾਂ ਲੋਕਾਂ ਦੇ ਬਿਮਾਰ ਹੋਣ ਦੀ ਖ਼ਬਰ ਮਿਲੀ ਹੈ। ਇਸ ਤੋਂ ਬਾਅਦ ਬੁੱਧਵਾਰ-ਵੀਰਵਾਰ ਦੀ ਰਾਤ ਨੂੰ ਇੱਕੋ ਪਰਿਵਾਰ ਦੇ ਪੰਜ ਵਿਅਕਤੀ ਚੱਕਰ ਆਉਣ ਅਤੇ ਉਲਟੀਆਂ ਦੀ ਸ਼ਿਕਾਇਤ ਲੈ ਕੇ ਜਲਾਲਾਬਾਦ ਦੇ ਸਿਵਲ ਹਸਪਤਾਲ ਪੁੱਜੇ। ਜਿਨ੍ਹਾਂ ਵਿੱਚੋਂ ਤਿੰਨ ਜਣਿਆਂ ਨੂੰ ਸਿਵਲ ਹਸਪਤਾਲ ਦੇ ਸਟਾਫ਼ ਵੱਲੋਂ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਦਕਿ ਦੋ ਨੂੰ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ। ਸਬੰਧਤ ਡਾਕਟਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਤਿੰਨ ਵਿਅਕਤੀਆਂ ਨੂੰ ਉਨ੍ਹਾਂ ਨੇ ਸ਼ੁਰੂਆਤੀ ਇਲਾਜ ਲਈ ਦਾਖਲ ਕਰਵਾਇਆ ਸੀ, ਉਨ੍ਹਾਂ ਦੀ ਹਾਲਤ ਖਰਾਬ ਸੀ।
ਦੱਸ ਦਈਏ ਕਿ ਵਰਤ ਵਾਲਾ ਆਟਾ ਖਾਣ ਨਾਲ ਸ਼ਹਿਰ ਦੇ ਕਈ ਲੋਕ ਬਿਮਾਰ ਹੋ ਚੁੱਕੇ ਹਨ। ਜਿਨ੍ਹਾਂ ਨੂੰ ਉਲਟੀਆਂ ਅਤੇ ਚੱਕਰ ਆਉਣ ਦੀ ਸ਼ਿਕਾਇਤ ਸੀ। ਇਸ ਦੌਰਾਨ ਸਿਹਤ ਵਿਭਾਗ ਨੇ ਕਾਰਵਾਈ ਕਰਦੇ ਹੋਏ ਬਾਜ਼ਾਰ ਦੇ ਵੱਖ-ਵੱਖ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਤੋਂ ਸੈਂਪਲ ਲਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣਪਛਾਤੇ ਦੁਕਾਨਦਾਰਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਇਹ ਕਾਰਵਾਈ ਉਪ ਮੰਡਲ ਮੈਜਿਸਟਰੇਟ ਐਸਡੀਐਮ ਕੋਰਟ ਕੰਪਲੈਕਸ ਦੇ ਦਫ਼ਤਰ ਤੋਂ ਮਿਲੇ ਹੁਕਮਾਂ ’ਤੇ ਕੀਤੀ ਹੈ। ਜਿਸ ਵਿੱਚ ਜ਼ਹਿਰੀਲਾ ਆਟਾ ਖਾਣ ਨਾਲ ਲੋਕਾਂ ਦੀ ਸਿਹਤ ਖਰਾਬ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਜਿਸ ’ਤੇ ਪੁਲੀਸ ਨੇ ਅਣਪਛਾਤੇ ਕਰਿਆਨਾ ਦੁਕਾਨਦਾਰਾਂ ਖ਼ਿਲਾਫ਼ ਧਾਰਾ 269, 272, 273 ਤਹਿਤ ਕੇਸ ਦਰਜ ਕਰ ਲਿਆ ਹੈ।