ਜ਼.ਹਿ.ਰੀਲੀ ਸ਼.ਰਾਬ ਮਾਮਲੇ ‘ਚ ਵੱਡਾ UPDATE, ਫੜੇ ਗਏ 8 ਲੋਕ
1 min read

ਜ਼.ਹਿ.ਰੀਲੀ ਸ਼.ਰਾਬ ਮਾਮਲੇ ‘ਚ ਵੱਡਾ UPDATE, ਫੜੇ ਗਏ 8 ਲੋਕ

ਸੰਗਰੂਰ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 20 ਤੱਕ ਪਹੁੰਚ ਗਈ ਹੈ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਇਕ ਔਰਤ ਸਮੇਤ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਹੁਣ ਤੱਕ 2 ਐਫਆਈਆਰ ਦਰਜ ਕੀਤੀਆਂ ਹਨ। ਜਾਂਚ ਲਈ ਏਡੀਜੀਪੀ ਲਾਅ ਐਂਡ ਆਰਡਰ ਆਈਪੀਐਸ ਗੁਰਿੰਦਰ ਢਿੱਲੋਂ ਦੀ ਪ੍ਰਧਾਨਗੀ ਹੇਠ ਚਾਰ ਮੈਂਬਰੀ ਐਸਆਈਟੀ ਬਣਾਈ ਗਈ ਹੈ।

ਸੰਗਰੂਰ ਦੇ ਸਿਵਲ ਸਰਜਨ ਨੇ ਦੱਸਿਆ ਕਿ ਬੁੱਧਵਾਰ ਤੋਂ ਹੁਣ ਤੱਕ ਸਾਡੇ ਕੋਲ 40 ਮਰੀਜ਼ ਆ ਚੁੱਕੇ ਹਨ। 40 ਵਿੱਚੋਂ 20 ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ। ਬਾਕੀ 20 ਵਿੱਚੋਂ 11 ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। 6 ਨੂੰ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਤਿੰਨ ਮਰੀਜ਼ ਬਿਨਾਂ ਡਾਕਟਰ ਦੀ ਸਲਾਹ ਲਏ ਚਲੇ ਗਏ। ਪੁਲਿਸ ਵੱਲੋਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਮ੍ਰਿਤਕਾਂ ਦਾ ਵਿਸੇਰਾ ਲਿਆ ਜਾਵੇਗਾ। ਜਿਸ ਤੋਂ ਬਾਅਦ ਇਨ੍ਹਾਂ ਸਾਰਿਆਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਕੁੱਲ ਅੱਠ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਨੇ ਆਬਕਾਰੀ ਦੀ ਧਾਰਾ 302 ਅਤੇ 34 ਅਤੇ ਧਾਰਾ 61-ਏ ਤਹਿਤ ਚੀਮਾ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਹੈ। 4 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੁਲਜ਼ਮ ਗੁਰਲਾਲ ਸਿੰਘ ਅਤੇ ਉਸ ਦੇ ਤਿੰਨ ਸਾਥੀ ਪਹਿਲਾਂ ਹੀ ਸੰਗਰੂਰ ਪੁਲੀਸ ਦੀ ਹਿਰਾਸਤ ਵਿੱਚ ਹਨ।