IAS ਪਰਮਪਾਲ ਕੌਰ ਦਾ ਅਸਤੀਫਾ ਨਹੀਂ ਹੋਇਆ ਮਨਜ਼ੂਰ : ਭਾਜਪਾ ‘ਚ ਹੋ ਸਕਦੇ ਹਨ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨਹੂੰ ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਮਲੂਕਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਲਗਭਗ ਤੈਅ ਹੈ। 2 ਦਿਨ ਪਹਿਲਾਂ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਪਰ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ।
ਬੁੱਧਵਾਰ ਨੂੰ ਆਈਏਐਸ ਪਰਮਪਾਲ ਕੌਰ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪਰਮਪਾਲ ਕੌਰ ਨੂੰ 2015 ਵਿੱਚ PCS ਤੋਂ IAS ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਹ ਪੰਜਾਬ ‘ਚ ਕਈ ਅਹਿਮ ਅਹੁਦਿਆਂ ‘ਤੇ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ।