ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਤਰਨਤਰਨ ਰੋਡ ਦੇ ‘ਤੇ ਆਈਸੀਆਈਸੀਆਈ ਪ੍ਰਾਈਵੇਟ ਬੈਂਕ ਦੇ ਵਿੱਚ 20 ਲੱਖ ਰੁਪਏ ਦੀ ਡਕੈਤੀ ਹੋਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।। ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।। ਬੈਂਕ ਅਧਿਕਾਰੀ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਤਿੰਨ ਲੁਟੇਰਿਆਂ ਨੇ ਪਿਸਤੌਲ ਦੀ ਨੋਕ ਤੇ ਕੈਸ਼ ਕਾਊਂਟਰ ਅੰਦਰ ਦਾਖਲ ਹੋ ਕੇ 20 ਲੱਖ ਰੁਪਆ ਲੁੱਟ ਲਿਆ ਅਤੇ ਫਰਾਰ ਹੋ ਗਏ। ਫਿਲਹਾਲ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ।