ਸੁਖਬੀਰ ਬਾਦਲ ਦੀ ਸਿਹਤ ਹੋਈ ਖ਼ਰਾਬ, ਹੁਣ ਮਜੀਠੀਆ ਸੰਭਾਲਣਗੇ ਮੋਰਚਾ
1 min read

ਸੁਖਬੀਰ ਬਾਦਲ ਦੀ ਸਿਹਤ ਹੋਈ ਖ਼ਰਾਬ, ਹੁਣ ਮਜੀਠੀਆ ਸੰਭਾਲਣਗੇ ਮੋਰਚਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਸਿਹਤ ਵਿਗੜ ਗਈ ਹੈ। ਪਿਛਲੇ ਕਈ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਵਿਚਕਾਰ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ਅਤੇ ਲੋਕਾਂ ਨੂੰ ਮਿਲਣ ‘ਚ ਰੁੱਝੇ ਹੋਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ‘ਚ ਵਿਗੜ ਗਈ। ਜਾਣਕਾਰੀ ਅਨੁਸਾਰ ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਪੰਜਾਬ ਬਚਾਓ ਯਾਤਰਾ ਦੀ ਕਮਾਨ ਸੰਭਾਲਣਗੇ।

ਪੰਜਾਬ ਬਚਾਓ ਯਾਤਰਾ ਅੱਜ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋਣੀ ਸੀ। ਪਰ ਹੁਣ ਇਸ ਯਾਤਰਾ ਦੀ ਅਗਵਾਈ ਬਿਕਰਮ ਮਜੀਠੀਆ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਇੱਕ ਸੀਨੀਅਰ ਆਗੂ ਸੁਖਬੀਰ ਬਾਦਲ ਨੂੰ ਦਸਤ ਲੱਗ ਗਏ ਹਨ। ਜਿਸ ਤੋਂ ਬਾਅਦ ਉਸ ਲਈ ਯਾਤਰਾ ‘ਚ ਹਿੱਸਾ ਲੈਣਾ ਮੁਸ਼ਕਿਲ ਹੋ ਗਿਆ ਹੈ।