ਹਰਿਆਣਾ ਦੇ ਮਹਿੰਦਰਗੜ੍ਹ ਵਿੱਚ ਦਰਦਨਾਕ ਹਾਦਸਾ ਹੋਇਆ ਹੈ। ਇੱਥੇ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਬੱਸ ਪਲਟ ਗਈ। ਹਾਦਸੇ ‘ਚ 5-6 ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 15 ਬੱਚੇ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਹਾਦਸੇ ਦਾ ਕਾਰਨ ਓਵਰਟੇਕ ਕਰਨਾ ਦੱਸਿਆ ਜਾ ਰਿਹਾ ਹੈ।
ਮਹਿੰਦਰਗੜ੍ਹ ਦੇ ਕਨੀਨਾ ਕਸਬੇ ਵਿੱਚ ਸਥਿਤ ਇੱਕ ਨਿੱਜੀ ਪਬਲਿਕ ਸਕੂਲ ਈਦ ਦੀ ਛੁੱਟੀ ਹੋਣ ਤੋਂ ਬਾਅਦ ਵੀ ਖੁੱਲ੍ਹਾ ਰਿਹਾ। ਵੀਰਵਾਰ ਸਵੇਰੇ ਬੱਸ 35 ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸੇ ਦੌਰਾਨ ਪਿੰਡ ਉਨਹਾਨੀ ਨੇੜੇ ਸਕੂਲ ਬੱਸ ਓਵਰਟੇਕ ਕਰਦੇ ਸਮੇਂ ਅਚਾਨਕ ਪਲਟ ਗਈ। ਹਰਿਆਣਾ ਦੀ ਸਿੱਖਿਆ ਮੰਤਰੀ ਸੀਮਾ ਤ੍ਰਿਖਾ ਨੇ ਫੋਨ ‘ਤੇ ਕਿਹਾ ਕਿ ਮੈਂ ਡੀਸੀ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰ ਰਹੀ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਹੈ ਉਹ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਉਣਗੇ।