1 min read
ਵਿਸਾਖੀ ਮੌਕੇ ਲੱਖਾਂ ਦੀਆਂ ਗਿਣਤੀ ‘ਚ ਸੰਗਤਾਂ ਹੋਈਆਂ ਸ੍ਰੀ ਦਰਬਾਰ ਸਾਹਿਬ ਨਤਮਸਤਕ
ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ‘ਤੇ ਸ਼ਨੀਵਾਰ ਨੂੰ ਲੱਖਾਂ ਦੀ ਗਿਣਤੀ ‘ਚ ਸੰਗਤਾਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੀਆਂ। ਸ਼ਰਧਾਲੂਆਂ ਨੇ ਸ਼ਰਧਾ ਨਾਲ ਝੀਲ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਖਾਲਸਾ ਪੰਥ ਦੇ 325ਵੇਂ ਸਾਜਨਾ ਦਿਵਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਨੀਵਾਰ ਸਵੇਰੇ ਹੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਸਵੇਰੇ ਸ੍ਰੀ ਪਾਲਕੀ ਸਾਹਿਬ ਦੇ ਨਤਮਸਤਕ ਹੋਣ ਸਮੇਂ ਸੰਗਤਾਂ ਦੀਆਂ ਕਤਾਰਾਂ ਲੱਗ ਗਈਆਂ।
ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਮੁੱਚੇ ਸਿੱਖ ਪੰਥ ਨੂੰ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਇਕੱਠੇ ਹੋਣ ਦੀ ਲੋੜ ਹੈ। ਜੇਕਰ ਸਿੱਖ ਇਕੱਠੇ ਨਾ ਹੋਏ ਤਾਂ ਸਰਕਾਰਾਂ ਉਨ੍ਹਾਂ ‘ਤੇ ਇਸੇ ਤਰ੍ਹਾਂ ਜ਼ੁਲਮ ਕਰਦੀਆਂ ਰਹਿਣਗੀਆਂ। ਉਨ੍ਹਾਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਅਰਦਾਸ ਵੀ ਕੀਤੀ।