ਚੰਡੀਗੜ੍ਹ ਦਾ ਮੌਸਮ ਬਦਲ ਗਿਆ ਹੈ, ਦੇਰ ਰਾਤ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅੱਜ ਲਈ ਔਰੇਂਜ ਅਲਰਟ ਅਤੇ ਕੱਲ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਇਸ ਦੌਰਾਨ 40 ਤੋਂ 50 ਕਿਲੋ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਤੂਫ਼ਾਨ ਚੱਲਣ ਦੀ ਸੰਭਾਵਨਾ ਹੈ। ਬਿਜਲੀ ਦੇ ਨਾਲ-ਨਾਲ ਗੜੇ ਵੀ ਪੈ ਸਕਦੇ ਹਨ। ਅਜਿਹੇ ‘ਚ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਘੱਟੋ-ਘੱਟ ਤਾਪਮਾਨ 23.5 ਡਿਗਰੀ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਵੀ ਤਾਪਮਾਨ ਇਸੇ ਤਰ੍ਹਾਂ ਹੀ ਰਹੇਗਾ।