ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਆਰੰਭ ਹੋ ਜਾਏਗੀ। ਯਾਤਰਾ ਨੂੰ ਲੈ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਂਦੇ ਰਾਹ ਉਪਰੋਂ ਬਰਫ ਹਟਾਉਣ ਦਾ ਕੰਮ 20 ਅਪਰੈਲ ਤੋਂ ਸ਼ੁਰੂ ਹੋ ਜਾਏਗਾ। ਉੱਤਰਾਖੰਡ ਸਥਿਤ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ ਵੇਲੇ 12 ਤੋਂ 15 ਫੁੱਟ ਤੱਕ ਬਰਫ ਹੈ ਤੇ ਸਮੁੱਚਾ ਖੇਤਰ ਬਰਫ ਨਾਲ ਢਕਿਆ ਹੋਇਆ ਹੈ। ਗੁਰਦੁਆਰੇ ਦੀ ਪਹਿਲੀ ਮੰਜ਼ਿਲ ਤਾਂ ਪੂਰੀ ਤਰ੍ਹਾਂ ਬਰਫ ਵਿੱਚ ਹੈ ਤੇ ਸਰੋਵਰ ਵੀ ਬਰਫ ਨਾਲ ਢਕਿਆ ਹੋਇਆ ਹੈ।