ਪੰਜਾਬ ਬੋਰਡ 10ਵੀਂ ਦਾ ਨਤੀਜਾ ਭਲਕੇ ਆਵੇਗਾ: ਇੱਥੇ ਦੇਖ ਸੱਕਣਗੇ ਵਿਦਿਆਰਥੀ ਨਤੀਜਾ
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੀਰਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰੇਗਾ, ਜਦਕਿ ਵਿਦਿਆਰਥੀ ਸ਼ੁੱਕਰਵਾਰ ਸਵੇਰ ਤੋਂ ਨਤੀਜਾ ਦੇਖ ਸਕਣਗੇ। ਇਹ ਜਾਣਕਾਰੀ ਬੋਰਡ ਪ੍ਰਬੰਧਕਾਂ ਨੇ ਦਿੱਤੀ ਹੈ। ਬੋਰਡ ਵੱਲੋਂ ਨਤੀਜੇ ਨਾਲ ਸਬੰਧਤ ਕੋਈ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਹੀ ਨਤੀਜਾ ਦੇਖਣਾ ਹੋਵੇਗਾ। ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ। ਵੀਰਵਾਰ ਨੂੰ ਸਾਰੇ ਜ਼ਿਲ੍ਹਿਆਂ ਦੀ ਪਾਸ ਪ੍ਰਤੀਸ਼ਤਤਾ ਅਤੇ ਮੈਰਿਟ ਜਾਰੀ ਕੀਤੀ ਜਾਵੇਗੀ। ਜਦੋਂਕਿ ਸਕੂਲ ਵਾਈਜ਼ ਨਤੀਜਾ ਸ਼ੁੱਕਰਵਾਰ ਨੂੰ ਜਾਰੀ ਕੀਤਾ ਜਾਵੇਗਾ।
ਇਸ ਵਾਰ ਪੀਐਸਈਬੀ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਤਿੰਨ ਲੱਖ ਵਿਦਿਆਰਥੀ ਸ਼ਾਮਲ ਹੋਏ ਸਨ। ਇਹ ਪ੍ਰੀਖਿਆ 13 ਫਰਵਰੀ ਤੋਂ 5 ਮਾਰਚ ਦਰਮਿਆਨ ਕਰਵਾਈ ਗਈ ਸੀ। ਇਹ ਪ੍ਰੀਖਿਆ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਲਈ ਗਈ ਸੀ। ਇਸ ਦੇ ਨਾਲ ਹੀ ਇਸ ਵਾਰ ਬੋਰਡ ਨੇ ਪੇਪਰ ਚੈੱਕ ਕਰਨ ਵਾਲੇ ਅਧਿਆਪਕਾਂ ਦੀਆਂ ਫੀਸਾਂ ਵਿੱਚ ਵਾਧਾ ਕਰ ਦਿੱਤਾ ਹੈ।