ਜਲੰਧਰ ‘ਚ ਹਾਦਸਾ: ਈ-ਰਿਕਸ਼ਾ ਬਿਜਲੀ ਦੇ ਖੰਭੇ ਨਾਲ ਟਕਰਾਇਆ: ਸਕੂਲੀ ਬੱਚੇ ਹੋਏ ਜ਼ਖਮੀ
1 min read

ਜਲੰਧਰ ‘ਚ ਹਾਦਸਾ: ਈ-ਰਿਕਸ਼ਾ ਬਿਜਲੀ ਦੇ ਖੰਭੇ ਨਾਲ ਟਕਰਾਇਆ: ਸਕੂਲੀ ਬੱਚੇ ਹੋਏ ਜ਼ਖਮੀ

ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਵੱਡਾ ਹਾਦਸਾ ਹੋ ਗਿਆ। ਇੱਥੇ ਸਕੂਲੀ ਬੱਚਿਆਂ ਨਾਲ ਭਰਿਆ ਇੱਕ ਈ-ਰਿਕਸ਼ਾ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਇਸ ਘਟਨਾ ‘ਚ 3 ਬੱਚੇ ਜ਼ਖਮੀ ਹੋਏ ਹਨ। ਜਿਸ ਵਿੱਚ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਦੋਵੇਂ ਪਠਾਨਕੋਟ ਚੌਕ ਨੇੜੇ ਸਥਿਤ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ।ਘਟਨਾ ਤੋਂ ਬਾਅਦ ਪੁਲਿਸ ਨੇ ਈ-ਰਿਕਸ਼ਾ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇੱਕ ਬੱਚੇ ਨੂੰ ਇਲਾਜ ਤੋਂ ਬਾਅਦ ਤੁਰੰਤ ਛੁੱਟੀ ਦੇ ਦਿੱਤੀ ਗਈ। ਪੁਲਿਸ ਜਲਦੀ ਹੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕਰੇਗੀ।