ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 2 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਨੂੰ ਟਿਕਟ ਦਿੱਤੀ ਗਈ ਹੈ। ਕਾਂਗਰਸ ਨੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੀ ਟਿਕਟ ਰੱਦ ਕਰ ਦਿੱਤੀ ਹੈ। ਸਾਹੋਕੇ ਦੇ ਪਤੀ ਭੁਪਿੰਦਰ ਸਾਹੋਕੇ ਨੇ 2022 ਦੀ ਵਿਧਾਨ ਸਭਾ ਚੋਣ ਨਿਹਾਲ ਸਿੰਘ ਵਾਲਾ ਸੀਟ ਤੋਂ ਲੜੀ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜਦਕਿ ਗੋਮਰ ਨੇ 2014 ‘ਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ, ਪਰ ਉਹ ਅਸਫਲ ਰਹੇ ਸਨ। 2016 ‘ਚ ਗੋਮਰ ‘ਆਪ’ ਨਾਲ ਮਤਭੇਦਾਂ ਕਾਰਨ ਪਾਰਟੀ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਗਏ ਸਨ।
ਪੰਜਾਬ ਵਿੱਚ ਕਾਂਗਰਸ ਹੁਣ ਤੱਕ 8 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। 5 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਇਨ੍ਹਾਂ ਵਿੱਚ ਖਡੂਰ ਸਾਹਿਬ, ਲੁਧਿਆਣਾ, ਗੁਰਦਾਸਪੁਰ, ਆਨੰਦਪੁਰ ਸਾਹਿਬ ਅਤੇ ਫ਼ਿਰੋਜ਼ਪੁਰ ਸ਼ਾਮਲ ਹਨ।