ਤਿਹਾੜ ਜੇਲ੍ਹ ‘ਚ CM ਮਾਨ ਅੱਜ ਕਰਨਗੇ ਕੇਜਰੀਵਾਲ ਨਾਲ ਮੁਲਾਕਾਤ
1 min read

ਤਿਹਾੜ ਜੇਲ੍ਹ ‘ਚ CM ਮਾਨ ਅੱਜ ਕਰਨਗੇ ਕੇਜਰੀਵਾਲ ਨਾਲ ਮੁਲਾਕਾਤ

ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਲਾਕਾਤ ਕਰਨਗੇ। ਬੀਤੇ ਦਿਨ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ।


ਅੱਜ ਦੁਪਹਿਰ 12 ਵਜੇ ਸੀਐਮ ਭਗਵੰਤ ਮਾਨ ਤਿਹਾੜ ਜੇਲ੍ਹ ਪਹੁੰਚਣਗੇ। ਇਹ ਦੂਜੀ ਵਾਰ ਹੈ ਜਦੋ CM ਮਾਨ ਤੇ ਕੇਜਰੀਵਾਲ ਮੁਲਾਕਾਤ ਕਰਨ ਜਾ ਰਹੇ ਹਨ।ਇਸ ਤੋਂ ਪਹਿਲਾਂ 15 ਅਪ੍ਰੈਲ ਨੂੰ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਮਿਲ ਚੁੱਕੇ ਹਨ। ਉਦੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਉਹਨਾਂ ਦੇ ਨਾਲ ਸਨ।

ਉਸ ਮੁਲਾਕਾਤ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ। ਜਿਸ ਤੋਂ ਬਾਅਦ ਸੀਐੱਮ ਮਾਨ ਨੇ ਦੱਸਿਆ ਕਿ ਦੋਵਾਂ ਵਿਚ ਸ਼ੀਸ਼ੇ ਦੀ ਦੀਵਾਰ ਲਗਾਈ ਗਈ ਸੀ।ਭਗਵੰਤ ਮਾਲ ਨੇ ਕਿਹਾ ਸੀ ਕਿ ਉਹ ਕੇਜਰੀਵਾਲ ਦੀ ਜੇਲ੍ਹ ਵਿੱਚ ਹਾਲਤ ਦੇਖ ਭਾਵੁਕ ਵੀ ਹੋ ਗਏ ਸਨ ਤੇ ਕਿਹਾ ਸੀ ਕਿ ਕੇਜਰੀਵਾਲ ਨਾਲ ਅੱਤਵਾਦੀ ਵਰਗਾ ਸਲੂਕ ਕਿਉਂ ਕੀਤਾ ਜਾ ਰਿਹਾ ਹੈ।ਦਿੱਲੀ ਦੇ ਸ਼ਰਾਬ ਘੁਟਾਲਾ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਤਿਹਾੜ ਜੇਲ੍ਹ ਵਿੱਚ ਬੰਦ ਹਨ ਅਤੇ ਉਹਨਾਂ ਦੀ ਜੁਡੀਸ਼ੀਅਲ ਕਸਟਡੀ 7 ਮਈ ਤੱਕ ਹੈ।