ਸੰਤ ਸੀਚੇਵਾਲ ਨੇ CM ਮਾਨ ਨਾਲ ਮੁਲਾਕਾਤ ਤੋਂ ਬਾਅਦ ਦੱਸੀ ਵੱਡੀ ਗੱਲ
1 min read

ਸੰਤ ਸੀਚੇਵਾਲ ਨੇ CM ਮਾਨ ਨਾਲ ਮੁਲਾਕਾਤ ਤੋਂ ਬਾਅਦ ਦੱਸੀ ਵੱਡੀ ਗੱਲ

ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਾਤਾਵਰਨ ਏਜੰਡਾ ਸੌਂਪਿਆ। ਸੰਤ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਸਤਲੁਜ ਦਰਿਆ ਦੇ ਗਿੱਦੜਪਿੰਡੀ ਦੇ ਰੇਲਵੇਂ ਪੁਲ ਹੇਠਾਂ 15 ਤੋਂ 18 ਫੁੱਟ ਤੱਕ ਮਿੱਟੀ ਜੰਮੀ ਹੋਈ ਹੈ, ਜਿਸ ਨੂੰ ਕੱਢਣ ਦਾ ਮਾਮਲਾ ਮੁੱਖ ਮੰਤਰੀ ਪੰਜਾਬ ਕੋਲ ਚੁੱਕਿਆ ਗਿਆ ਹੈ।

ਸੰਤ ਸੀਚੇਵਾਲ ਨੇ ਮੁੱਖ ਮੰਤਰੀ ਨੂੰ ਮਾਮਲੇ ਦੀ ਗੰਭੀਰਤਾ ਦੱਸਦਿਆ ਕਿਹਾ ਕਿ ਮਈ ਦਾ ਸਾਰਾ ਮਹੀਨਾ ਚੋਣਾਂ ਵਿੱਚ ਲੰਘ ਜਾਵੇਗਾ ਅਤੇ ਜੂਨ-ਜੁਲਾਈ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹੁੰਦੀਆਂ ਹਨ, ਅਜਿਹੀ ਸਥਿਤੀ ਵਿੱਚ ਮਿੱਟੀ ਚੁੱਕਣ ਵਿੱਚ ਮੁਸ਼ਕਿਲ ਪੇਸ਼ ਆਵੇਗੀ। ਸੰਤ ਸੀਚੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਇਹ ਲੋਕਾਂ ਦੇ ਜੀਵਨ ਨਾਲ ਜੁੜਿਆ ਹੋਇਆ ਸਿੱਧਾ ਮਸਲਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਕੇ ਕੰਮ ਸ਼ੁਰੂ ਕਰਵਾ ਦੇਣਗੇ ਤਾਂ ਜੋ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਸਕੇ।