8 ਸੂਬਿਆਂ ‘ਚ 49 ਸੀਟਾਂ ‘ਤੇ ਵੋਟਿੰਗ ਜਾਰੀ: ਰਾਜਨਾਥ ਸਮੇਤ 9 ਕੇਂਦਰੀ ਮੰਤਰੀ ਮੈਦਾਨ ‘ਚ
1 min read

8 ਸੂਬਿਆਂ ‘ਚ 49 ਸੀਟਾਂ ‘ਤੇ ਵੋਟਿੰਗ ਜਾਰੀ: ਰਾਜਨਾਥ ਸਮੇਤ 9 ਕੇਂਦਰੀ ਮੰਤਰੀ ਮੈਦਾਨ ‘ਚ

ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਵਿੱਚ ਅੱਜ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਗੇੜ ਵਿੱਚ ਰਾਜਨਾਥ ਸਿੰਘ, ਸਮ੍ਰਿਤੀ ਇਰਾਨੀ ਅਤੇ ਪੀਯੂਸ਼ ਗੋਇਲ ਸਮੇਤ 9 ਕੇਂਦਰੀ ਮੰਤਰੀ ਚੋਣ ਮੈਦਾਨ ਵਿੱਚ ਹਨ। ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਵੀ ਰਾਏਬਰੇਲੀ ਤੋਂ ਚੋਣ ਲੜ ਰਹੇ ਹਨ। ਪੱਛਮੀ ਬੰਗਾਲ ਦੀ ਬੈਰਕਪੁਰ ਸੀਟ ਤੋਂ ਭਾਜਪਾ ਉਮੀਦਵਾਰ ਅਰਜੁਨ ਸਿੰਘ ਨੇ ਟੀਐਮਸੀ ਉਮੀਦਵਾਰ ਪਾਰਥ ਭੌਮਿਕ ‘ਤੇ ਪੈਸੇ ਵੰਡਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ।

2019 ਵਿੱਚ, ਭਾਜਪਾ ਨੇ ਸਭ ਤੋਂ ਵੱਧ 32, ਸ਼ਿਵ ਸੈਨਾ ਨੇ 7 ਅਤੇ ਟੀਐਮਸੀ ਨੇ 4 ਸੀਟਾਂ ਜਿੱਤੀਆਂ ਸਨ। ਕਾਂਗਰਸ ਯੂਪੀ ਦੀ ਸਿਰਫ਼ ਰਾਏਬਰੇਲੀ ਸੀਟ ਹੀ ਜਿੱਤ ਸਕੀ। ਬਾਕੀਆਂ ਨੂੰ 5 ਸੀਟਾਂ ਮਿਲੀਆਂ ਸਨ। ਜ਼ਿਕਰਯੋਗ ਹੈ ਕਿ 543 ਲੋਕ ਸਭਾ ਸੀਟਾਂ ਦੇ ਚੌਥੇ ਗੇੜ ‘ਚ ਹੁਣ ਤੱਕ 380 ਸੀਟਾਂ ‘ਤੇ ਵੋਟਿੰਗ ਹੋ ਚੁੱਕੀ ਹੈ। ਕੁੱਲ 429 ਸੀਟਾਂ ‘ਤੇ 20 ਮਈ ਤੱਕ ਵੋਟਿੰਗ ਪੂਰੀ ਹੋ ਜਾਵੇਗੀ। ਬਾਕੀ ਦੋ ਪੜਾਵਾਂ ‘ਚ 114 ਸੀਟਾਂ ‘ਤੇ ਵੋਟਿੰਗ ਹੋਵੇਗੀ।