ਐਤਵਾਰ (26 ਮਈ) ਨੂੰ ਲੁਧਿਆਣਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੋਣ ਰੈਲੀ ਹੈ। ਸ਼ਾਹ ਲੋਕਾਂ ਨੂੰ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ। ਭਾਜਪਾ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਿਸ਼ਾਨੇ 'ਤੇ ਹੋਣਗੇ।
ਅਮਿਤ ਸ਼ਾਹ ਦੀ ਰੈਲੀ ਜਲੰਧਰ ਬਾਈਪਾਸ ਨੇੜੇ ਅਨਾਜ ਮੰਡੀ 'ਚ ਹੋਵੇਗੀ ਅਤੇ ਇਸ ਲਈ ਭਾਜਪਾ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਨੇ ਸ਼ਨੀਵਾਰ ਰਾਤ ਨੂੰ ਹੀ ਕਈ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ।
ਅਮਿਤ ਸ਼ਾਹ ਐਤਵਾਰ ਸ਼ਾਮ 5 ਵਜੇ ਰੈਲੀ ਵਾਲੀ ਥਾਂ 'ਤੇ ਪਹੁੰਚਣਗੇ। ਜੇਕਰ ਰੈਲੀ ਦੀ ਸੁਰੱਖਿਆ ਦੀ ਗੱਲ ਕਰੀਏ ਤਾਂ 1500 ਤੋਂ 2000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਅਮਿਤ ਸ਼ਾਹ ਦਾ ਸੁਰੱਖਿਆ ਘੇਰਾ ਸਟੇਜ ਦੇ ਉੱਪਰ 5 ਲੇਅਰਾਂ ਵਾਲਾ ਹੋਵੇਗਾ। ਰੈਲੀ ਵਿੱਚ ਸਾਦੇ ਕੱਪੜਿਆਂ ਵਿੱਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹਿਣਗੇ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਕਾਬੂ ਕੀਤਾ ਜਾ ਸਕੇ। ਰੈਲੀ ਵਿੱਚ ਸੀਸੀਟੀਵੀ ਕੈਮਰੇ ਵੀ ਵਿਸ਼ੇਸ਼ ਤੌਰ ’ਤੇ ਲਗਾਏ ਜਾ ਰਹੇ ਹਨ ਤਾਂ ਜੋ ਪੁਲੀਸ ਦੇ ਉੱਚ ਅਧਿਕਾਰੀ ਰੈਲੀ ਦੇ ਹਰ ਨੁੱਕਰੇ ’ਤੇ ਨਜ਼ਰ ਰੱਖ ਸਕਣ।