ਪੰਜਾਬ ਅਤੇ ਹਰਿਆਣਾ ਦੇ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗੈਰ-ਸਿਆਸੀ) ਵੱਲੋਂ ਚਲਾਏ ਜਾ ਰਹੇ ਕਿਸਾਨ ਅੰਦੋਲਨ-2 ਨੇ ਅੱਜ ਯਾਨੀ ਮੰਗਲਵਾਰ ਨੂੰ 105 ਦਿਨ ਪੂਰੇ ਕਰ ਲਏ ਹਨ।ਜਿਸ ਤੋਂ ਬਾਅਦ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਦੋਵਾਂ ਮੰਚਾਂ ਨੇ ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ ਲਈ 28 ਮਈ ਨੂੰ ਪੰਜਾਬ ਵਿੱਚ 16 ਥਾਵਾਂ ’ਤੇ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਤੇ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਵਿੱਚ ਭਾਜਪਾ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਧਰਨਾ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਇਸ ਵਿੱਚ ਮੁੱਖ ਮੰਗ ਸਾਥੀ ਕਿਸਾਨਾਂ ਦੀ ਰਿਹਾਈ ਦੀ ਹੈ।