ਦੱਖਣ-ਪੱਛਮੀ ਮਾਨਸੂਨ ਵੀਰਵਾਰ ਨੂੰ ਕੇਰਲ ਅਤੇ ਉੱਤਰ-ਪੂਰਬੀ ਖੇਤਰ ਵਿੱਚ ਸਮੇਂ ਤੋਂ ਪਹਿਲਾਂ ਪਹੁੰਚ ਗਿਆ। ਆਈਐਮਡੀ ਨੇ ਕਿਹਾ ਕਿ 02-04 ਜੂਨ 2024 ਦੌਰਾਨ ਆਸਾਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 3 ਤੋਂ 6 ਜੂਨ ਦੌਰਾਨ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਹੀਟਵੇਵ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਵੀਰਵਾਰ (06 ਜੂਨ, 2024) ਨੂੰ ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।