ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਇਨ੍ਹਾਂ ਫਸਲਾਂ ‘ਤੇ ਵਧਾਈ ਬੰਪਰ MSP
1 min read

ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਇਨ੍ਹਾਂ ਫਸਲਾਂ ‘ਤੇ ਵਧਾਈ ਬੰਪਰ MSP

ਕੇਂਦਰ ਸਰਕਾਰ ਨੇ ਸਾਉਣੀ ਦੀਆਂ 14 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਉਚਿਤ ਮੁੱਲ ਮਿਲੇਗਾ ਅਤੇ ਉਨ੍ਹਾਂ ਦੀ ਆਮਦਨ ਵਧੇਗੀ। ਐਮਐਸਪੀ ਵਿੱਚ ਝੋਨੇ ਦੀ ਕੀਮਤ ਵਿੱਚ 117 ਰੁਪਏ ਪ੍ਰਤੀ ਕੁਇੰਟਲ, ਮੂੰਗੀ ਦੀ ਕੀਮਤ ਵਿੱਚ 124 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਘੱਟੋ-ਘੱਟ ਸਮਰਥਨ ਮੁੱਲ ਵਧਣ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਉਚਿਤ ਮੁੱਲ ਮਿਲੇਗਾ ਅਤੇ ਉਨ੍ਹਾਂ ਦੀ ਆਮਦਨ ਵਧੇਗੀ।

ਕਪਾਹ ਦਾ ਘੱਟੋ-ਘੱਟ ਸਮਰਥਨ ਮੁੱਲ 7121 ਰੁਪਏ ਤੈਅ ਕੀਤਾ ਗਿਆ ਹੈ, ਜਿਸ ਵਿਚ 501 ਰੁਪਏ ਦਾ ਵਾਧਾ ਹੋਇਆ ਹੈ। ਰਾਗੀ, ਮੱਕੀ, ਮੂੰਗੀ, ਤੁਰ, ਉੜਦ ਅਤੇ ਮੂੰਗਫਲੀ ਦੇ ਤੇਲ ਲਈ ਵੀ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਦੋ ਲੱਖ ਨਵੇਂ ਗੋਦਾਮ ਬਣਾਏ ਜਾ ਰਹੇ ਹਨ।