ਅੱਜ ਹਰਿਆਣਾ ਵਿੱਚ ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਦਿੱਤਾ ਹੈ। ਗੁਰੂਗ੍ਰਾਮ, ਮਹਿੰਦਰਗੜ੍ਹ, ਚਰਖੀ ਦਾਦਰੀ, ਭਿਵਾਨੀ, ਰੇਵਾੜੀ, ਝੱਜਰ, ਰੋਹਤਕ, ਹਿਸਾਰ ਵਿੱਚ ਤੇਜ਼ ਹਵਾ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਜੀਂਦ ਅਤੇ ਭਿਵਾਨੀ ਦੇ ਬਵਾਨੀਖੇੜਾ ‘ਚ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਲਗਾਤਾਰ ਦੂਜੇ ਦਿਨ ਹੀਟਵੇਵ ਅਲਰਟ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਅਤੇ ਸੰਗਰੂਰ ਸ਼ਾਮਲ ਹਨ। ਭਲਕੇ 27 ਜੂਨ ਤੋਂ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਪੰਜਾਬ ਵਿੱਚ 27 ਜੂਨ ਤੱਕ ਕਿਤੇ-ਕਿਤੇ 28-29 ਜੂਨ ਨੂੰ ਕਿਤੇ-ਕਿਤੇ ਹਲਕੀ ਬਾਰਿਸ਼ ਅਤੇ 30 ਜੂਨ-1 ਜੁਲਾਈ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਰਿਆਣਾ ‘ਚ ਅੱਜ 27 ਜੂਨ ਨੂੰ ਕੁਝ ਥਾਵਾਂ ‘ਤੇ, 28-29 ਜੂਨ ਨੂੰ ਕਈ ਥਾਵਾਂ ‘ਤੇ ਅਤੇ 30 ਜੂਨ ਅਤੇ 1 ਜੁਲਾਈ ਨੂੰ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ 27 ਤੋਂ 29 ਜੂਨ ਤੱਕ ਤੇਜ਼ ਹਵਾਵਾਂ ਅਤੇ ਗਰਜਾਂ ਨਾਲ ਮੀਂਹ ਪੈ ਸਕਦਾ ਹੈ।