ਪੰਜਾਬ ‘ਚ ਪੈ ਰਿਹਾ ਭਾਰੀ ਮੀਂਹ! 2 ਦਿਨ ਮੀਂਹ ਦਾ ਅਲਰਟ ਜਾਰੀ
1 min read

ਪੰਜਾਬ ‘ਚ ਪੈ ਰਿਹਾ ਭਾਰੀ ਮੀਂਹ! 2 ਦਿਨ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਅੱਧੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਅੰਮ੍ਰਿਤਸਰ ਅਧੀਨ ਪੈਂਦੇ ਅਟਾਰੀ ਵਿਧਾਨ ਸਭਾ ਹਲਕੇ ਦੇ ਪਿੰਡ ਖੈਰਾਬਾਦ ਵਿੱਚ ਮੀਂਹ ਕਾਰਨ ਲਵਪ੍ਰੀਤ ਸਿੰਘ ਦੇ ਘਰ ਦੀ ਛੱਤ ਡਿੱਗ ਗਈ ਅਤੇ ਉਸ ਦੇ 5 ਸਾਲਾ ਬੱਚੇ ਦੀ ਕੁਚਲ ਕੇ ਮੌਤ ਹੋ ਗਈ। ਬਠਿੰਡਾ ਵਿੱਚ ਵੀ ਇੱਕ ਮਕਾਨ ਦੀ ਛੱਤ ਡਿੱਗ ਗਈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਬੁੱਧਵਾਰ ਨੂੰ ਸੂਬੇ ਭਰ ‘ਚ ਆਰੇਂਜ ਅਤੇ ਯੈਲੋ ਅਲਰਟ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ ‘ਚ ਮੀਂਹ ਨਹੀਂ ਪਿਆ। ਜਿਸ ਕਾਰਨ ਨਮੀ ਵਧ ਗਈ ਅਤੇ ਤਾਪਮਾਨ ਵਧ ਗਿਆ। ਮੌਸਮ ਵਿਭਾਗ ਕੇਂਦਰ (IMD) ਅਨੁਸਾਰ ਅੱਜ ਬਾਅਦ ਦੁਪਹਿਰ 3 ਵਜੇ ਤੱਕ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ ਅਤੇ ਫਿਰੋਜ਼ਪੁਰ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।