ਰਾਜਕਮਲ ਸਿੰਘ ਗਿੱਲ ਕੋਰ ਕਮੇਟੀ ਦੇ ਮੈਂਬਰ ਨਿਯੁਕਤ
1 min read

ਰਾਜਕਮਲ ਸਿੰਘ ਗਿੱਲ ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਚੰਡੀਗੜ੍ਹ,8 ਮਾਰਚ(ਗੁਰਨਾਮ ਸਿੰਘ ਬਿਲਗਾ)- ਜ਼ਿਲ੍ਹਾ ਜਲੰਧਰ ਦੇ ਪੁਰਾਣੇ ਹਲਕਾ ਨੂਰਮਹਿਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਬੀਤੀਆਂ ਪੈੜਾਂ ‘ਤੇ ਜੇਕਰ ਝਾਤ ਮਾਰੀ ਜਾਵੇ ਤਾਂ ਸ.ਗੁਰਦੀਪ ਸਿੰਘ ਭੁੱਲਰ ਪਰਿਵਾਰ ਦੀ ਪੰਥ ਪ੍ਰਤੀ ਸੇਵਾ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।ਇਸ ਹਲਕੇ ਤੋਂ ਸਰਦਾਰ ਗੁਰਦੀਪ ਸਿੰਘ ਭੁੱਲਰ ਦੋ ਵਾਰ ਆਪ ਵਿਧਾਇਕ ਰਹੇ ਅਤੇ ਇੱਕ ਵਾਰ ਉਹਨਾਂ ਦੀ ਪਤਨੀ ਸ਼੍ਰੀਮਤੀ ਰਾਜਵਿੰਦਰ ਕੌਰ ਵਿਧਾਇਕ ਰਹੀ। ਭੁੱਲਰ ਪਰਿਵਾਰ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਰਾਜਕਮਲ ਸਿੰਘ ਗਿੱਲ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ। ਸ.ਰਾਜਕਮਲ ਸਿੰਘ ਗਿੱਲ ਦੀ ਨਿਯੁਕਤੀ ਨਾਲ ਵਿਧਾਨ ਸਭਾ ਹਲਕਾ ਨਕੋਦਰ ਦੇ ਨੌਜਵਾਨਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ।ਇੱਥੇ ਇਹ ਵੀ ਵਰਨਣਯੋਗ ਹੈ ਕਿ ਬੀਤੇ ਦਿਨੀਂ ਸ. ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ ਦੇ ਨਿਰਦੇਸ਼ਾਂ ‘ਤੇ ਜਿਲ੍ਹਾ ਜਲੰਧਰ ਦੇ ਯੂਥ ਅਕਾਲੀ ਦਲ ਦੀ ਡਿਜੀਟਲ ਤਰੀਕੇ ਨਾਲ ਕੀਤੀ ਗਈ ਮੈਂਬਰਸ਼ਿਪ ਮੁਹਿੰਮ ਵਿੱਚ ਵੀ ਰਾਜਕਮਲ ਸਿੰਘ ਗਿੱਲ ਅੱਵਲ ਰਹੇ ਸਨ।ਇਸ ਮੌਕੇ ‘ਤੇ ਰਾਜਕਮਲ ਸਿੰਘ ਗਿੱਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਧੰਨਵਾਦ ਕਰਦੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਮੈਂ ਤਨਦੇਹੀ ਵੀ ਨਾਲ ਨਿਭਾਵਾਂਗਾ।