ਲੋਕਸਭਾ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਚੋਣ ਕਮਿਸਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਸੱਤਵੇਂ ਅਤੇ ਆਖਰੀ ਪੜਾਅ ਵਿੱਚ ਪੰਜਾਬ ਦੀਆਂ 13, ਚੰਡੀਗੜ੍ਹ ਦੀ ਇੱਕ ਸੀਟ ਅਤੇ ਹਿਮਾਚਲ ਪ੍ਰਦੇਸ਼ ਦੀਆਂ 4 ਲੋਕ ਸਭਾ ਸੀਟਾਂ ਉੱਤੇ 1 ਜੂਨ ਨੂੰ ਵੋਟਿੰਗ ਹੋਵੇਗੀ। 4 ਜੂਨ ਨੂੰ ਗਿਣਤੀ ਹੋਵੇਗੀ।ਤਿੰਨੋਂ ਥਾਵਾਂ ‘ਤੇ 7 ਮਈ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। ਨਾਮਜ਼ਦਗੀਆਂ 14 ਮਈ ਤੱਕ ਭਰੀਆਂ ਜਾ ਸਕਦੀਆਂ ਹਨ। 17 ਮਈ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਐਲਾਨ ਕੀਤਾ ਕਿ 543 ਸੀਟਾਂ ਲਈ ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 1 ਜੂਨ ਤੱਕ ਸੱਤ ਪੜਾਵਾਂ ਵਿੱਚ ਹੋਣਗੀਆਂ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
ਲੋਕ ਸਭਾ ਚੋਣ ਪੜਾਅ ਕੁਝ ਇਸ ਪ੍ਰਕਾਰ ਹਨ-
- ਪੜਾਅ 1 : 19 ਅਪ੍ਰੈਲ – 21 ਰਾਜ
- ਪੜਾਅ 2 – 26 ਅਪ੍ਰੈਲ
- ਪੜਾਅ 3 – 7 ਮਈ (12 ਰਾਜ)
- ਪੜਾਅ 4 – 13 ਮਈ
- ਫੇਜ਼ 5-20 ਮਈ
- ਫੇਜ਼ 6-25 ਮਈ
- ਪੜਾਅ 7- 1 ਜੂਨ