ਪੰਜਾਬ ‘ਚ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਕਰਵਾਉਣ ਜਾ ਰਹੇ ਹਨ। ਲਾੜਾ ਮਲੋਟ ਨਾਲ ਸਬੰਧ ਰੱਖਦਾ ਹੈ ਅਤੇ ਫਿਲਹਾਲ ਚੰਡੀਗੜ੍ਹ ਹੀ ਰਹਿ ਰਿਹਾ ਹੈ। ਲਾੜਾ ਪੇਸ਼ੇ ਵਜੋਂ ਵਕੀਲ ਦੱਸਿਆ ਜਾ ਰਿਹਾ ਹੈ। ਵਿਆਹ ਸਮਾਗਮ ਦਾ ਪ੍ਰੋਗਰਾਮ ਜ਼ੀਕਰਪੁਰ ਦੇ ਇਕ ਪੈਲੇਸ ਵਿੱਚ ਰੱਖਿਆ ਗਿਆ।