ਅਕਾਲੀ ਤੇ ਭਾਜਪਾ ਗਠਜੋੜ FINAL? ਪੜ੍ਹੋ ਅਮਿਤ ਸ਼ਾਹ ਦਾ ਵੱਡਾ ਬਿਆਨ
1 min read

ਅਕਾਲੀ ਤੇ ਭਾਜਪਾ ਗਠਜੋੜ FINAL? ਪੜ੍ਹੋ ਅਮਿਤ ਸ਼ਾਹ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਬਾਰੇ ਮੁੜ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਮੀਡਿਆ ਰਿਪੋਰਟਾਂ ਮੁਰਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਸਥਿਤੀ ਇਸ ਹਫ਼ਤੇ ਸਪੱਸ਼ਟ ਹੋ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਇੰਟਰਵਿਊ ਵਿੱਚ ਇਹ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦਾ ਦੌਰ ਚੱਲ ਰਿਹਾ ਹੈ। ਸਾਰੀਆਂ ਚੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਮੀਡਿਆ ਰਿਪੋਰਟਾਂ ਮੁਤਾਬਕ ਭਾਜਪਾ ਤੇ ਅਕਾਲੀ ਦਲ ਦਾ ਗਠਜੋੜ ਆਖਰੀ ਪੜਾਅ ‘ਤੇ ਹੈ। ਸੀਟ ਵੰਡ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ। ਦੋਵੇਂ ਧਿਰਾਂ 5-8 ਨੂੰ ਲੈ ਕੇ ਅਜੇ ਤੱਕ ਸਹਿਮਤੀ ਨਹੀਂ ਬਣ ਸਕੀਆਂ ਹਨ। ਇਸ ਤੋਂ ਇਲਾਵਾ ਅਕਾਲੀ ਦਲ ਕਿਸਾਨ ਅੰਦੋਲਨ ਦੇ ਮੁੱਦੇ ਅਤੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਵੀ ਸੋਚ ਸਮਝ ਕੇ ਕਦਮ ਚੁੱਕ ਰਿਹਾ ਹੈ।