ਅੰਤਰਰਾਸ਼ਟਰੀ ਯੋਗਾ ਦਿਵਸ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਅਰਚਨਾ ਵਿਰੁੱਧ ਧਾਰਾ 295-ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।ਇਸ ਤੋਂ ਬਾਅਦ ਹੁਣ ਗੁਜਰਾਤ ਪੁਲਿਸ ਵੱਲੋਂ ਉਸ ਨੂੰ ਸੁਰੱਖਿਆ ਦਿੱਤੀ ਗਈ ਹੈ।ਇਸ ਨੂੰ ਲੈ ਕੇ ਅਰਚਨਾ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕੀਤੀ ਹੈ। ਅਰਚਨਾ ਹੱਸ-ਹੱਸ ਕੇ ਕਹਿ ਰਹੀ ਹੈ ਕਿ ਗੁਜਰਾਤ ਪੁਲਿਸ ਨੇ ਉਸ ਨੂੰ ਸੁਰੱਖਿਆ ਦਿੱਤੀ ਹੈ ਜਿਸ ਦੀ ਉਸ ਨੇ ਮੰਗ ਵੀ ਨਹੀਂ ਕੀਤੀ ਸੀ।
ਉਸ ਨੇ ਕਿਹਾ ਕਿ ਜੋ ਮੇਰੀ ਫਿਕਰ ਕਰ ਰਹੇ ਹਨ ਉਨ੍ਹਾਂ ਨੂੰ ਮੈਂ ਦੱਸ ਦਿਆਂ ਕਿ ਮੈਂ ਬਿਲਕੁਲ ਠੀਕ ਹਾਂ, ਗੁਜਰਾਤ ਪੁਲਿਸ ਦਾ ਸੁਰੱਖਿਆ ਦੇਣ ਲਈ ਧੰਨਵਾਦ, ਜੈ ਹਿੰਦ, ਇਸ ਤੋਂ ਪਹਿਲਾਂ ਉਸ ਨੇ ਕਿਹਾ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜ਼ਿਕਰ ਕਰ ਦਈਏ ਕਿ SGPC ਵੱਲੋਂ ਕਾਰਵਾਈ ਕੀਤੇ ਜਾਣ ਤੋਂ ਬਾਅਦ ਅਰਚਨਾ ਮਕਵਾਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਸਟੋਰੀ ਪੋਸਟ ਕਰਕੇ ਮੁਆਫੀ ਮੰਗ ਲਈ ਹੈ।