1 min read
1 ਅਪ੍ਰੈਲ ਤੱਕ ED ਦੀ ਰਿਹਾਸਤ ‘ਚ ਰਹਿਣਗੇ ਅਰਵਿੰਦ ਕੇਜਰੀਵਾਲ
ਰੌਸ ਐਵੇਨਿਊ ਕੋਰਟ ਨੇ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਦੀ ਹਿਰਾਸਤ 4 ਦਿਨ ਹੋਰ ਵਧਾ ਦਿੱਤੀ ਹੈ। ਹੁਣ ਉਹ 1 ਅਪ੍ਰੈਲ ਤੱਕ ਹਿਰਾਸਤ ‘ਚ ਰਹੇਗਾ। ਇਸ ਤੋਂ ਪਹਿਲਾਂ ਅਦਾਲਤ ਵਿੱਚ 39 ਮਿੰਟ ਤੱਕ ਸੁਣਵਾਈ ਚੱਲੀ। ਕੇਜਰੀਵਾਲ ਨੇ ਖੁਦ ਆਪਣਾ ਪੱਖ ਰੱਖਿਆ। ਅਜਿਹਾ ਕਰਨ ਵਾਲੇ ਉਹ ਦੇਸ਼ ਦੇ ਪਹਿਲੇ ਮੌਜੂਦਾ ਮੁੱਖ ਮੰਤਰੀ ਬਣ ਗਏ ਹਨ।
ਆਪਣੀ ਗ੍ਰਿਫਤਾਰੀ ਦਾ ਵਿਰੋਧ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਇਸ ਮਾਮਲੇ ‘ਚ ਮੇਰਾ ਨਾਂ ਸਿਰਫ ਚਾਰ ਥਾਵਾਂ ‘ਤੇ ਆਇਆ ਹੈ। ਚਾਰ ਬਿਆਨ ਦਿੱਤੇ ਗਏ ਸਨ ਅਤੇ ਉਨ੍ਹਾਂ ਵਿਚੋਂ ਉਹ ਬਿਆਨ ਜਿਸ ਵਿਚ ਮੈਨੂੰ ਫਸਾਇਆ ਗਿਆ ਸੀ, ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕੀ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰਨ ਲਈ ਇਹ 4 ਬਿਆਨ ਕਾਫੀ ਹਨ?