ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜ ਸਕਦੇ ਹਨ ਬਠਿੰਡਾ ਤੋਂ ਚੋਣ
1 min read

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੜ ਸਕਦੇ ਹਨ ਬਠਿੰਡਾ ਤੋਂ ਚੋਣ

ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਵਿਚ ਸਰਗਰਮੀਆਂ ਚੱਲ ਰਹੀਆਂ ਹਨ। ਇਸੇ ਵਿਚਾਲੇ ਬਠਿੰਡਾ ਲੋਕ ਸਭਾ ਸੀਟ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਠਿੰਡਾ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ। ਬਲਕੌਰ ਸਿੰਘ ਦੇ ਚੋਣ ਮੈਦਾਨ ‘ਚ ਆਉਣ ਤੋਂ ਬਾਅਦ ਸਾਰੇ ਸਮੀਕਰਨ ਬਦਲ ਜਾਣ ਦੀ ਉਮੀਦ ਹੈ।

ਦੱਸ ਦਈਏ ਕਿ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਮੈਦਾਨ ਵਿਚ ਉਤਾਰਿਆ ਹੈ। ਦੂਜੇ ਪਾਸੇ ਕਾਂਗਰਸ ਨੇ ਜੀਤ ਮੋਹਿੰਦਰ ਸਿੱਧੂ ਨੂੰ ਟਿਕਟ ਦਿੱਤੀ ਹੈ। ਸੱਤਾ ਧਿਰ ਆਪ ਪਾਰਟੀ ਨੇ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜੇਕਰ ਬਲਕੌਰ ਸਿੰਘ ਬਠਿੰਡਾ ਤੋਂ ਆਜ਼ਾਦ ਚੋਣ ਲੜਦੇ ਹਨ ਤਾਂ ਪੰਜਾਬ ਵਿਚ ਬਠਿੰਡਾ ਹੌਟ ਸੀਟ ਬਣ ਸਕਦੀ ਹੈ ਅਤੇ ਮੁਕਾਬਲਾ ਟੱਕਰ ਦਾ ਵੇਖਣ ਨੂੰ ਮਿਲੇਗਾ।