Loksabha Elections 2024: 19 ਅਪ੍ਰੈਲ ਤੋਂ 1 ਜੂਨ ਤੱਕ ਐਗਜ਼ਿਟ ਪੋਲ ‘ਤੇ ਲੱਗੀ ਪਾਬੰਦੀ
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 19 ਅਪ੍ਰੈਲ ਤੋਂ 1 ਜੂਨ ਤੱਕ ਐਗਜ਼ਿਟ ਪੋਲ ‘ਤੇ ਪਾਬੰਦੀ ਰਹੇਗੀ। ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ 19 ਅਪ੍ਰੈਲ ਨੂੰ ਸਵੇਰੇ 7 ਵਜੇ ਤੋਂ 1 ਜੂਨ ਨੂੰ ਸ਼ਾਮ 6.30 ਵਜੇ ਤੱਕ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾ ਦਿੱਤੀ ਹੈ। ਲੋਕ ਪ੍ਰਤੀਨਿਧਤਾ ਐਕਟ ਦੇ ਉਪਬੰਧਾਂ ਦੇ ਤਹਿਤ 48 ਘੰਟਿਆਂ ਦੌਰਾਨ ਕਿਸੇ ਵੀ ਇਲੈਕਟ੍ਰਾਨਿਕ ਮੀਡੀਆ ਵਿੱਚ ਕਿਸੇ ਵੀ ਓਪੀਨੀਅਨ ਪੋਲ ਜਾਂ ਕਿਸੇ ਹੋਰ ਚੋਣ ਸਰਵੇਖਣ ਦੇ ਨਤੀਜਿਆਂ ਸਮੇਤ ਕਿਸੇ ਵੀ ਚੋਣ ਮਾਮਲੇ ਨੂੰ ਪ੍ਰਦਰਸ਼ਿਤ ਕਰਨ ਦੀ ਮਨਾਹੀ ਹੋਵੇਗੀ। ਲੋਕ ਸਭਾ ਚੋਣਾਂ ਤੋਂ ਇਲਾਵਾ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਓਡੀਸ਼ਾ ਅਤੇ ਸਿੱਕਮ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ 12 ਰਾਜਾਂ ਦੇ 25 ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣ ਵੀ ਹੋ ਰਹੀ ਹੈ।