1 min read
ਅਕਾਲੀ ਦਲ ‘ਤੇ ਭਾਜਪਾ ਦਾ ਨਹੀਂ ਹੋਵੇਗਾ ਗਠਜੋੜ, ਸੁਨੀਲ ਜਾਖੜ ਨੇ ਦੱਸੀ ਵਜ੍ਹਾ
ਚੰਡੀਗੜ੍ਹ: ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਇਸ ਦਾ ਐਲਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਲੋਕਾਂ ਦੀ ਰਾਏ ਤੋਂ ਬਾਅਦ ਲਿਆ ਗਿਆ ਹੈ। ਵਰਕਰਾਂ ਤੇ ਆਗੂਆਂ ਦੀ ਵੀ ਇਹੀ ਰਾਏ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਇਹ ਫੈਸਲਾ ਪੰਜਾਬ ਦੇ ਭਵਿੱਖ, ਨੌਜਵਾਨਾਂ, ਕਿਸਾਨਾਂ ਅਤੇ ਵਪਾਰੀਆਂ ਅਤੇ ਪਛੜੇ ਵਰਗਾਂ ਦੀ ਬਿਹਤਰੀ ਲਈ ਲਿਆ ਗਿਆ ਹੈ।
ਮੀਡਿਆ ਰਿਪੋਰਟਾਂ ਮੁਤਾਬਕ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗਠਜੋੜ ਨਾ ਹੋਣ ਦਾ ਮੁੱਖ ਕਾਰਨ ਕਿਸਾਨ ਅੰਦੋਲਨ ਅਤੇ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਹੈ। ਅਕਾਲੀ ਦਲ ਇਨ੍ਹਾਂ ਮੁੱਦਿਆਂ ਦੇ ਸਹਾਰੇ ਪੰਜਾਬ ਵਿੱਚ ਮੁੜ ਆਪਣਾ ਆਧਾਰ ਖੋਜ ਰਿਹਾ ਹੈ। ਜੇਕਰ ਉਹ ਇਨ੍ਹਾਂ ਮੁੱਦਿਆਂ ਤੋਂ ਪਿੱਛੇ ਹਟਦਾ ਹੈ ਤਾਂ ਉਸ ਨੂੰ ਕਿਸਾਨ ਅਤੇ ਪੰਥਕ ਵੋਟਾਂ ਦਾ ਨੁਕਸਾਨ ਉਠਾਉਣਾ ਪੈ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਕਿਸਾਨ ਅੰਦੋਲਨ ਦੇ ਦੌਰਾਨ ਭਾਜਪਾ ਤੇ ਅਕਾਲੀ ਗਠਜੋੜ ਟੁੱਟਿਆ ਸੀ।