ਬਹੁਜਨ ਸਮਾਜ ਪਾਰਟੀ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੁਰਿੰਦਰ ਕੰਬੋਜ ਫ਼ਿਰੋਜ਼ਪੁਰ ਸੀਟ ਤੋਂ ਚੋਣ ਲੜਨਗੇ। ਕੇਂਦਰੀ ਕਨਵੀਨਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਜਲਦੀ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮਾਂ ਅਨੁਸਾਰ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਦੇ ਨਿਰਦੇਸ਼ਾਂ ਤਹਿਤ ਸੁਰਿੰਦਰ ਕੰਬੋਜ ਨੂੰ ਬਸਪਾ ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ।