ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਮਿਉਂਸਪਲ ਭਵਨ ਵਿਖੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਜੋ ਕਿ ਅਕਾਲੀ ਦਲ ਤੇ ਭਾਜਪਾ ‘ਚ ਸ਼ਾਮਲ ਹੋ ਗਈ ਸੀ, ‘ਤੇ ਚੁਟਕੀ ਲਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 44666 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਸੀਐਮ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ‘ਤੇ ਵੀ ਨਿਸ਼ਾਨਾ ਸਾਧਿਆ। ਕਿੱਸਾ ਸੁਣਾਉਂਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ-ਕੈਪਟਨ ਅਮਰਿੰਦਰ ਸਿੰਘ ਦੀ ਧੀ ਨੇ ਕਿਹਾ ਸੀ, ਮੇਰੇ ਪਿਤਾ ਨੇ ਪਟਿਆਲੇ ਦੇ ਵਿਕਾਸ ਲਈ 144 ਕਰੋੜ ਰੁਪਏ ਖਰਚ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦੇਸ਼ ਛੱਡ ਕੇ ਨਾ ਜਾਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਥੇ ਯੋਗਤਾ ਅਨੁਸਾਰ ਰੁਜ਼ਗਾਰ ਮਿਲਦਾ ਹੈ ਤਾਂ ਬਾਹਰ ਜਾਣ ਦੀ ਕੀ ਲੋੜ ਹੈ। ਜੇਕਰ ਤੁਸੀਂ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਘੁੰਮਣ ਜਾਓ। ਪਰ ਹੁਣ ਵਿਦੇਸ਼ਾਂ ਵਿਚ ਹਾਲਾਤ ਵਿਗੜ ਗਏ ਹਨ। ਉਥੇ ਦੰਗੇ ਹੋ ਰਹੇ ਹਨ। ਇੰਗਲੈਂਡ ਦੇ ਹਰ ਸ਼ਹਿਰ ਵਿਚ ਦੰਗੇ ਹੋ ਰਹੇ ਹਨ।