ਲੁਧਿਆਣਾ ਪਹੁੰਚਣਗੇ CM ਮਾਨ, ਅਸ਼ੋਕ ਪ੍ਰਾਸ਼ਰ ਪੱਪੀ ਲਈ ਕਰਨਗੇ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ। ਸੀਐਮ ਮਾਨ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਲੋਕਾਂ ਵਿੱਚ ਪ੍ਰਚਾਰ ਕਰਨਗੇ। ਉਨ੍ਹਾਂ ਦਾ ਰੋਡ ਸ਼ੋਅ ਹੈਬੋਵਾਲ ਦੇ ਗੁਰਦੁਆਰਾ ਭੂਰੀ ਸਾਹਿਬ ਤੋਂ ਸ਼ੁਰੂ ਹੋਵੇਗਾ। ਰੋਡ ਸ਼ੋਅ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੈਬੋਵਾਲ ਕਲਾਂ ਵਿਖੇ ਸਮਾਪਤ ਹੋਵੇਗਾ। ਸ਼ਾਮ 5.30 ਵਜੇ ਸ਼ੁਰੂ ਹੋਣ ਵਾਲੇ ਇਸ ਰੋਡ ਸ਼ੋਅ ’ਚ ਮੁੱਖ ਮੰਤਰੀ ਮਾਨ ਜਨਤਾ ਨੂੰ ‘ਆਪ’ ਦੇ ਪੱਖ ’ਚ ਵੋਟਾਂ ਪਾਉਣ ਦੀ ਅਪੀਲ ਕਰਨਗੇ।
ਸੜਕ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਰੱਖਣ ਲਈ ਸੀਨੀਅਰ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਜਾਣਗੇ।ਸ ਰੋਡ ਸ਼ੋਅ ’ਚ ਪਾਰਟੀ ਵਾਲੰਟੀਅਰਾਂ ਵਲੋਂ ਮੁੱਖ ਮੰਤਰੀ ਮਾਨ ਅਤੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਦਾ ਸਵਾਗਤ ਕੀਤਾ ਜਾਵੇਗਾ। ਉਧਰ ਜ਼ਿਲ੍ਹਾ ਪੁਲਸ ਨੇ ਸੁਰੱਖਿਆ ਦੇ ਲਹਿਜ਼ੇ ਨਾਲ ਪ੍ਰਬੰਧ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਸ਼ੋਕ ਪਰਾਸ਼ਰ ਪੱਪੀ ਲਗਾਤਾਰ ਦਿਹਾਤੀ ਖੇਤਰਾਂ ਵਿੱਚ ਚੋਣ ਪ੍ਰਚਾਰ ਕਰਦੇ ਰਹੇ ਹਨ। ਪਰਾਸ਼ਰ ਹਲਕਾ ਕੇਂਦਰੀ ਤੋਂ ਮੌਜੂਦਾ ਵਿਧਾਇਕ ਵੀ ਹਨ। ਮੁੱਖ ਮੰਤਰੀ ਮਾਨ ਮਿਸ਼ਨ 13-0 ਲਈ ਪੰਜਾਬ ਦੇ ਹਲਕੇ ‘ਚ ਖੁੱਦ ਚੋਣ ਪ੍ਰਚਾਰ ਕਰ ਰਹੇ ਹਨ। ਚੋਣਾਂ ਤੱਕ ਉਹ ਹਲਕੇ ‘ਚ ਜਾਕੇ ਪ੍ਰਚਾਰ ਕਰਨਗੇ।