ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਪ ਪੰਜਾਬ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ ਪਾਰਟੀ ਅੱਜ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੂਰੇ ਪੰਜਾਬ ‘ਚ ਸਮੂਹਿਕ ਭੁੱਖ-ਹੜਤਾਲ ਕਰੇਗੀ। ਇਹ ਭੁੱਖ-ਹੜਤਾਲ ਇਕ ਦਿਨ ਦੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਵਿਖੇ ਪੁੱਜਣਗੇ ਅਤੇ ਸਾਰੇ ਵਿਧਾਇਕ ਅਤੇ ਮੰਤਰੀ ਇਸ ਭੁੱਖ-ਹੜਤਾਲ ‘ਚ ਸ਼ਾਮਲ ਹੋਣਗੇ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ 7 ਅਪ੍ਰੈਲ ਤੋਂ ਬਾਅਦ ਹਰਿਆਣਾ ਜਾਣਗੇ, ਇਥੋਂ ਉਹ ਗੁਜਰਾਤ ਦਾ ਦੌਰਾ ਕਰਨਗੇ। 8 ਅਪ੍ਰੈਲ ਨੂੰ ਕੁਰੂਕਸ਼ੇਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰੋਗਰਾਮ ਹੈ,ਜਿਥੇ ਉਹਨਾਂ ਵੱਲੋਂ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ