‘ਭਾਰਤ ‘ਚ ਭਾਜਪਾ ਦੀ ਤਾਨਾਸ਼ਾਹੀ…’ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਭੜਕੇ CM ਮਾਨ
1 min read

‘ਭਾਰਤ ‘ਚ ਭਾਜਪਾ ਦੀ ਤਾਨਾਸ਼ਾਹੀ…’ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਭੜਕੇ CM ਮਾਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਲਗਾਤਾਰ ਭਾਜਪਾ ‘ਤੇ ਨਿਸ਼ਾਨਾ ਸਾਧ ਰਹੀ ਹੈ। ਇਸ ਵਿਚਾਲੇ CM ਮਾਨ ਨੇ ਵੀ ਦਿੱਲੀ ‘ਚ ਭਾਜਪਾ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਗੁੱਸੇ ਵਿੱਚ ਹੈ, ਭਾਜਪਾ ਤਾਨਾਸ਼ਾਹੀ ਲਿਆਉਣਾ ਚਾਹੁੰਦੀ ਹੈ। ਜੇਕਰ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਨਹੀਂ ਬਣਦੀ ਹੈ ਤਾਂ ਉਹ ਸਰਕਾਰ ਨੂੰ ਚਲਣ ਨਹੀਂ ਦੇਣਾ ਚਾਹੁੰਦੇ। ਇੱਥੇLG ਸਰਕਾਰ ਚਲਾਉਂਦੇ ਹਨ। ਉਨ੍ਹਾਂ ਨੂੰ ਸਾਰੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂ 140 ਕਰੋੜ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਇਕੱਠੇ ਹੋਵੋ, ਨਹੀਂ ਤਾਂ ਦੇਸ਼ ਨੂੰ ਤਬਾਹੀ ਵੱਲ ਲਿਜਾਇਆ ਜਾ ਰਿਹਾ ਹੈ। ਈਡੀ, ਸੀਬੀਆਈ, ਚੋਣ ਕਮਿਸ਼ਨ ਕਿਸੇ ਦੀ ਨਹੀਂ ਸੁਣਦੇ।ਉਨ੍ਹਾਂ ਕਿਹਾ ਕਿ ਤੁਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਵਾਂਗੇ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰਾਂਗੇ।