ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਆਗੂਆਂ ਨੇ ਵਿਕਾਸ ਦੇ ਨਾਂ ‘ਤੇ ਕੁਝ ਨਹੀਂ ਕੀਤਾ। ਪਿਛਲੇ ਸੰਸਦ ਮੈਂਬਰ ਸੰਨੀ ਦਿਓਲ ਸਰਹੱਦ ਪਾਰ ਜਾ ਕੇ ਨਲਕੇ ਪੁੱਟਦੇ ਰਹੇ, ਪਰ ਗੁਰਦਾਸਪੁਰ ਵਿੱਚ ਇੱਕ ਵੀ ਨਲਕਾ ਨਹੀਂ ਲਗਵਾ ਸਕੇ। ਗੁਰਦਾਸਪੁਰ ਦੇ ਹਨੂੰਮਾਨ ਚੌਕ ਵਿਖੇ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਸੂਬੇ ਦੇ ਲੋਕਾਂ ਦੇ ਹਿੱਤਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।
‘ਆਪ’ ਆਗੂ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਰਿਕਾਰਡ ਤੋੜ ਵਿਕਾਸ ਕਰਵਾਇਆ ਹੈ। ਗੁਰਦਾਸਪੁਰ ਦੇ ਲੋਕਾਂ ਨੇ ਫਿਲਮ ਸਟਾਰ ਸੰਨੀ ਦਿਓਲ ਨੂੰ ਸੰਸਦ ਮੈਂਬਰ ਬਣਾਇਆ ਸੀ ਪਰ ਉਸ ਨੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ।