ਮੁੱਖਮੰਤਰੀ ਭਗਵੰਤ ਮਾਨ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ- ”ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..”
ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ। ਨਾਲ ਹੀ ਡਾਕਟਰਾਂ ਵੱਲੋਂ ਸਾਰੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਸੀਐਮ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦਾ ਵਿਆਹ ਜੁਲਾਈ 2022 ਵਿੱਚ ਹੋਇਆ ਸੀ। CM ਭਗਵੰਤ ਮਾਨ ਤੀਜੀ ਵਾਰ ਪਿਤਾ ਬਣੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ ਦੋ ਬੱਚੇ ਪੁੱਤਰ ਦਿਲਸ਼ਾਨ ਅਤੇ ਬੇਟੀ ਸੀਰਤ ਸਨ। 2015 ਵਿੱਚ ਇੰਦਰਪ੍ਰੀਤ ਕੌਰ ਤੋਂ ਤਲਾਕ ਹੋ ਗਿਆ। ਜਿਸ ਤੋਂ ਬਾਅਦ ਪਤਨੀ ਬੱਚਿਆਂ ਨਾਲ ਅਮਰੀਕਾ ਚਲੀ ਗਈ।