ਵਿਧਾਨਸਭਾ ਨੇ ਮਾਨ ਸਰਕਾਰ ਲਈ ਕਰਜ਼ੇ ਦੀ ਪੋਟਲੀ ਲੈ ਜਾਣ ਵਾਲੇ ਕਾਂਗਰਸ MLA ਚੱਬੇਵਾਲ ਹੋਏ AAP ‘ਚ ਸ਼ਾਮਲ
ਚੰਡੀਗੜ੍ਹ: ਹੁਸ਼ਿਆਰਪੁਰ ਤੋਂ ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ 10 ਦਿਨ ਪਹਿਲਾਂ ਚੱਬੇਵਾਲ ‘ਆਪ’ ਸਰਕਾਰ ਲਈ ਕਰਜ਼ੇ ਦੀ ਪੋਟਲੀ ਲੈ ਕੇ ਵਿਧਾਨ ਸਭਾ ਪਹੁੰਚੇ ਸਨ ਤੇ ਹੁਣ ਉਨ੍ਹਾਂ ਨੂੰ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ‘ਚ ਸ਼ਾਮ ਕਰਵਾਇਆ ਹੈ। ਹਾਲਾਂਕਿ ਜਦੋਂ ਉਨ੍ਹਾਂ ਤੋਂ ਕਰਜ਼ਿਆਂ ਦੀ ਪੋਟਲੀ ਨੂੰ ਲੈ ਕੇ ਸਵਾਲ ਪੁੱਛਿਆ ਗਿਆ ਤਾਂ ਚੱਬੇਵਾਲ ਨੇ ਕਿਹਾ ਕਿ ਉਹ ਉਦੋਂ ਵਿਰੋਧੀ ਧਿਰ ‘ਚ ਹੁੰਦੇ ਸਨ। ਵਿਰੋਧੀ ਧਿਰ ਸਿੰਬਲ ਲੈ ਕੇ ਆਪਣਾ ਰੋਸ ਪ੍ਰਗਟ ਕਰਦੀ ਹੈ।
ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਪੰਜਾਬ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਭਰੋਸਾ ਦਿੱਤਾ ਹੈ ਕਿ ਇਹ ਕਰਜ਼ਾ ਪੰਜਾਬ ਦੀ ਭਲਾਈ ਲਈ ਲਿਆ ਗਿਆ ਹੈ। ਇਸ ਕਰਜ਼ੇ ਨੂੰ ਵੀ ਘਟਾ ਦੇਣਗੇ ਅਤੇ ਚੁਕਾਉਣਗੇ। ਜ਼ਿਕਰਯੋਗ ਹੈ ਕਿ ਚੱਬੇਵਾਲ ਦੇ ਕਾਂਗਰਸ ਛੱਡਣ ਦੀ ਚਰਚਾ ਪਹਿਲਾਂ ਹੀ ਸੀ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਦੀ ਟਿਕਟ ‘ਤੇ ਦੋ ਵਾਰ ਵਿਧਾਇਕ ਚੁਣੇ ਗਏ ਡਾ: ਰਾਜ ਕੁਮਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਹੁਸ਼ਿਆਰਪੁਰ ਤੋਂ ‘ਆਪ’ ਦਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ |