ਲੋਕਸਭਾ ਚੋਣਾਂ ਵਿਚਾਲੇ ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਨੇ ਫਿਲੌਰ ਅਤੇ ਹਲਕਾ ਜਲੰਧਰ ਤੋਂ ਵਿਧਾਇਕ ਰਹੇ ਬਿਕਰਮਜੀਤ ਸਿੰਘ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਪੱਤਰ ਜਾਰੀ ਕਰਕੇ ਸਾਂਝੀ ਕੀਤੀ ਹੈ। ਜਲੰਧਰ ਤੋਂ ਟਿਕਟ ਨਾ ਮਿਲਣ ਕਾਰਨ ਚੌਧਰੀ ਪਰਿਵਾਰ ਕਾਂਗਰਸ ਤੋਂ ਕਾਫੀ ਨਾਰਾਜ਼ ਸੀ। ਬਿਕਰਮਜੀਤ ਚੌਧਰੀ ਨੇ ਚਰਨਜੀਤ ਸਿੰਘ ਚੰਨੀ ਨੂੰ ਸ਼ਕੁਨੀ ਤੱਕ ਕਹਿ ਦਿੱਤਾ ਸੀ ਉਹਨਾਂ ਵੱਲੋਂ ਕਾਫੀ ਉਲਟ ਬਿਆਨਬਾਜ਼ੀ ਕੀਤੀ ਜਾ ਰਹੀ ਸੀ। ਜਿਸ ਕਰਕੇ ਪਾਰਟੀ ਨੇ ਇਹ ਫੈਸਲਾ ਲਿਆ।
ਦੱਸ ਦੇਈਏ ਕਿ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਹੇ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਬੀਤੇ ਦਿਨੀਂ ਦਿੱਲੀ ਪਹੁੰਚ ਕੇ ਭਾਜਪਾ ‘ਚ ਸ਼ਾਮਲ ਹੋ ਗਈ ਸੀ। ਕਰਮਜੀਤ ਕੌਰ ਚੌਧਰੀ ਜਲੰਧਰ ਤੋਂ ਲੋਕ ਸਭਾ ਟਿਕਟ ਦੀ ਦਾਅਵੇਦਾਰ ਸੀ ਪਰ ਕਾਂਗਰਸ ਨੇ ਉਨ੍ਹਾਂ ਨੂੰ ਪਾਸੇ ਕਰ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਟਿਕਟ ਦੇ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ਕਾਂਗਰਸ ਤੋਂ ਨਾਰਾਜ਼ ਸੀ।