ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ ਅੱਜ ਤੋਂ ਕਾਊਂਸਲਿੰਗ: ਮੈਰਿਟ ਦੇ ਆਧਾਰ ‘ਤੇ 2400 ਵਿਦਿਆਰਥੀਆਂ ਨੂੰ ਦਿੱਤਾ ਸੱਦਾ
1 min read

ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ ਅੱਜ ਤੋਂ ਕਾਊਂਸਲਿੰਗ: ਮੈਰਿਟ ਦੇ ਆਧਾਰ ‘ਤੇ 2400 ਵਿਦਿਆਰਥੀਆਂ ਨੂੰ ਦਿੱਤਾ ਸੱਦਾ

ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਦੂਜੀ ਕਾਊਂਸਲਿੰਗ ਅੱਜ 16 ਮਈ ਤੋਂ ਸ਼ੁਰੂ ਹੋਵੇਗੀ। ਇਹ ਕਾਊਂਸਲਿੰਗ ਪ੍ਰਕਿਰਿਆ ਦੋ ਦਿਨਾਂ ਤੱਕ ਚੱਲੇਗੀ। ਇਸ ਦੇ ਲਈ ਪੂਰੇ ਸੂਬੇ ਵਿੱਚ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਦੇ ਨਾਲ ਹੀ ਮੈਰਿਟ ਦੇ ਆਧਾਰ ‘ਤੇ ਕਰੀਬ 2400 ਵਿਦਿਆਰਥੀਆਂ ਨੂੰ ਕਾਊਂਸਲਿੰਗ ਲਈ ਬੁਲਾਇਆ ਗਿਆ ਹੈ। ਸੂਬੇ ਭਰ ਦੇ ਇਨ੍ਹਾਂ ਸਕੂਲਾਂ ਵਿੱਚ 4600 ਸੀਟਾਂ ਹਨ। ਤਲਵਾੜਾ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਮੋਹਾਲੀ, ਪਟਿਆਲਾ, ਸੰਗਰੂਰ ਵਿੱਚ ਮੈਰੀਟੋਰੀਅਸ ਸਕੂਲ ਸਥਾਪਿਤ ਹਨ।


ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਦਿਆਰਥੀ ਕਾਊਂਸਲਿੰਗ ਵਿੱਚ ਹਿੱਸਾ ਲੈਂਦਾ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਸ ਦਾ ਦਾਖ਼ਲਾ ਪੱਕਾ ਹੋ ਗਿਆ ਹੈ। ਦਾਖਲਾ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤਾ ਜਾਵੇਗਾ। 60 ਫੀਸਦੀ ਸੀਟਾਂ ਲੜਕਿਆਂ ਲਈ ਅਤੇ 40 ਫੀਸਦੀ ਸੀਟਾਂ ਲੜਕੀਆਂ ਲਈ ਰੱਖੀਆਂ ਗਈਆਂ ਹਨ। ਕਾਉਂਸਲਿੰਗ ਵਿੱਚ ਸੀਟ ਅਲਾਟ ਹੋਣ ਤੋਂ ਬਾਅਦ ਦੋ ਦਿਨਾਂ ਦੇ ਅੰਦਰ ਸਕੂਲ ਵਿੱਚ ਰਿਪੋਰਟ ਕਰਨੀ ਪਵੇਗੀ। ਜੇਕਰ ਕੋਈ ਵਿਅਕਤੀ ਦੋ ਦਿਨਾਂ ਦੇ ਅੰਦਰ ਸਬੰਧਤ ਸਕੂਲ ਨੂੰ ਰਿਪੋਰਟ ਨਹੀਂ ਕਰਦਾ ਤਾਂ ਸਮਝਿਆ ਜਾਵੇਗਾ ਕਿ ਉਹ ਉਸ ਸਕੂਲ ਵਿੱਚ ਦਾਖ਼ਲਾ ਨਹੀਂ ਲੈਣਾ ਚਾਹੁੰਦਾ। ਨਾਲ ਹੀ ਉਸ ਸੀਟ ਨੂੰ ਖਾਲੀ ਮੰਨਿਆ ਜਾਵੇਗਾ। ਉਸ ਸੀਟ ‘ਤੇ ਬਿਨੈਕਾਰ ਦਾ ਦਾਅਵਾ ਰੱਦ ਕਰ ਦਿੱਤਾ ਜਾਵੇਗਾ।