ਕੇਜਰੀਵਾਲ ਨੂੰ ਝਟਕਾ, ਨਹੀਂ ਮਿਲੀ ਅੰਤਰਿਮ ਜ਼ਮਾਨਤ
1 min read

ਕੇਜਰੀਵਾਲ ਨੂੰ ਝਟਕਾ, ਨਹੀਂ ਮਿਲੀ ਅੰਤਰਿਮ ਜ਼ਮਾਨਤ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਰੌਜ਼ ਐਵੇਨਿਊ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਰੌਸ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਕੋਰਟ ਵੱਲੋਂ ਹਿਰਾਸਤ 19 ਜੂਨ ਤੱਕ ਵਧਾ ਦਿੱਤੀ ਗਈ ਹੈ। ਮੁੱਖ ਮੰਤਰੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੀਐਮ ਨੇ ਇਸ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। 10 ਮਈ ਨੂੰ ਸੁਪਰੀਮ ਕੋਰਟ ਨੇ ਉਸ ਨੂੰ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ 21 ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਅਤੇ 2 ਜੂਨ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ ਤੇ ਕੇਜਰੀਵਾਲ ਵੱਲੋਂ ਫਿਰ ਸਮਰਪਣ ਵੀ ਕੀਤਾ ਗਿਆ ਸੀ।