ਚੰਡੀਗੜ੍ਹ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਐਲਾਂਟੇ ਮਾਲ ‘ਚ ਟੁਆਏ ਟਰੇਨ ਪਲਟ ਗਈ ਤੇ ਟਰੇਨ ਦੇ ਪਿਛਲੇ ਡੱਬੇ ‘ਚ ਬੈਠਾ 11 ਸਾਲ ਦਾ ਬੱਚਾ ਡਿੱਗ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੱਚੇ ਨੂੰ ਜੀ.ਐੱਮ.ਸੀ.ਐੱਚ.-32 ‘ਚ ਦਾਖਲ ਕਰਵਾਇਆ, ਜਿੱਥੇ ਸਵੇਰੇ ਚਾਰ ਵਜੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਮ੍ਰਿਤਕ ਬੱਚੇ ਦੀ ਪਛਾਣ ਨਵਾਂਸ਼ਹਿਰ ਦੇ ਰਹਿਣ ਵਾਲੇ 11 ਸਾਲਾ ਸ਼ਾਹਬਾਜ਼ ਵਜੋਂ ਹੋਈ ਹੈ। ਪੁਲਿਸ ਨੇ ਟੁਆਏ ਟਰੇਨ ਨੂੰ ਜ਼ਬਤ ਕਰ ਲਿਆ ਹੈ। ਤੁਹਾਨੂੰ ਦੱਸ ਦਈਏ ਕਿ ਬੱਚੇ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਹੁਣ ਹਾਦਸੇ ਦੀ ਸੀਸੀਟੀਵੀ ਸਾਹਮਣੇ ਆਈ ਹੈ। ਵੀਡੀਓ ‘ਚ ਦੇਖਿਆ ਗਿਆ ਕਿ ਅਚਾਨਕ ਟੁਆਏ ਟਰੇਨ ਦਾ ਸੰਤੁਲਨ ਵਿਗੜ ਗਿਆ ਤਾਂ ਪਿਛਲਾ ਡੱਬਾ ਪਲਟ ਗਿਆ। ਬੱਚੇ ਦਾ ਸਿਰ ਡਿੱਬੇ ਦੀ ਖਿੜਕੀ ਤੋਂ ਬਾਹਰ ਆ ਕੇ ਫਰਸ਼ ਨਾਲ ਜ਼ੋਰ ਨਾਲ ਟਕਰਾ ਗਿਆ। ਸਿਰ ‘ਤੇ ਸੱਟ ਲੱਗਣ ਕਾਰਨ ਖੂਨ ਵਗਣਾ ਸ਼ੁਰੂ ਹੋ ਗਿਆ, ਜਦਕਿ ਨਵਦੀਪ ਦਾ ਬੱਚਾ ਵਾਲ-ਵਾਲ ਬਚ ਗਿਆ।