ਜਲੰਧਰ ਦੇ DC ਦਾ ਹੋਵੇਗਾ ਤਬਾਦਲਾ, ਚੋਣ ਕਮਿਸ਼ਨ ਨੇ ਦਿੱਤੇ ਨਿਰਦੇਸ਼
1 min read

ਜਲੰਧਰ ਦੇ DC ਦਾ ਹੋਵੇਗਾ ਤਬਾਦਲਾ, ਚੋਣ ਕਮਿਸ਼ਨ ਨੇ ਦਿੱਤੇ ਨਿਰਦੇਸ਼

ਜਲੰਧਰ: ਲੋਕਸਭਾ ਚੋਣਾਂ ਵਿਚਾਲੇ ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।