ਜ਼.ਹਿਰੀ.ਲੀ ਸ਼.ਰਾਬ ਦਾ ਮਾਮਲਾ: ਚੋਣ ਕਮਿਸ਼ਨ ਨੇ DGP ਤੇ ਚੀਫ਼ ਸੈਕਟਰੀ ਤੋਂ ਮੰਗੀ ਰਿਪੋਰਟ
1 min read

ਜ਼.ਹਿਰੀ.ਲੀ ਸ਼.ਰਾਬ ਦਾ ਮਾਮਲਾ: ਚੋਣ ਕਮਿਸ਼ਨ ਨੇ DGP ਤੇ ਚੀਫ਼ ਸੈਕਟਰੀ ਤੋਂ ਮੰਗੀ ਰਿਪੋਰਟ

ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਨਾਲ ਮੌਤ ਦੇ ਦੂਜੇ ਮਾਮਲੇ ‘ਚ ਮਰਨ ਵਾਲਿਆਂ ਦੀ ਗਿਣਤੀ 8 ਤੱਕ ਪਹੁੰਚ ਗਈ ਹੈ। ਦੋਵਾਂ ਮਾਮਲਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਇਕ ਔਰਤ ਸਮੇਤ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਥੇ ਹੀ ਇਸ ਮਾਮਲੇ ‘ਚ ਹੁਣ ਚੋਣ ਕਮਿਸ਼ਨ ਦੀ ਐਂਟਰੀ ਹੋ ਗਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਈਥਾਨੌਲ ਕੈਮੀਕਲ ਵਾਲੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਸਭ ਤੋਂ ਪਹਿਲਾਂ 20 ਮਾਰਚ ਨੂੰ 4 ਲੋਕਾਂ ਦੀ ਮੌਤ ਹੋਈ ਸੀ। ਫਿਰ ਅੰਕੜਾ ਲਗਾਤਾਰ ਵੱਧਦਾ ਗਿਆ। ਅਗਲੇ ਦਿਨ 21 ਮਾਰਚ ਨੂੰ ਵੀ 4 ਵਿਅਕਤੀਆਂ ਦੀ ਮੌਤ ਹੋ ਗਈ। ਇਸ ਤੋਂ ਬਾਅਦ 22 ਮਾਰਚ ਨੂੰ 8 ਲੋਕਾਂ ਦੀ ਮੌਤ ਅਤੇ ਅੱਜ 23 ਮਾਰਚ ਨੂੰ 5 ਲੋਕ ਹੋਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਹਨ।