ਚੋਣ ਕਮਿਸ਼ਨ ਨੇ ਕਿਸਾਨਾਂ ਨੂੰ ਦਿੱਤੀ ਰਾਹਤ: ਮੀਂਹ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮਿਲੇਗਾ
1 min read

ਚੋਣ ਕਮਿਸ਼ਨ ਨੇ ਕਿਸਾਨਾਂ ਨੂੰ ਦਿੱਤੀ ਰਾਹਤ: ਮੀਂਹ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮਿਲੇਗਾ

ਪੰਜਾਬ ਵਿੱਚ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਮੀਂਹ ਨਾਲ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਡੀਸੀ ਬਠਿੰਡਾ ਅਤੇ ਡੀਸੀ ਸੰਗਰੂਰ ਵੱਲੋਂ ਚੋਣ ਕਮਿਸ਼ਨ ਨੂੰ ਕੁੱਲ ਤਿੰਨ ਪ੍ਰਸਤਾਵ ਭੇਜੇ ਗਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਸੰਗਰੂਰ ਅਤੇ ਬਠਿੰਡਾ ਦੀਆਂ ਦੋ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ਵਿੱਚ 7,59,22,000/- ਰੁਪਏ ਅਤੇ 9,71,508/- ਰੁਪਏ ਰਾਜ ਆਫ਼ਤ ਰਾਹਤ ਫੰਡ ਵਿੱਚੋਂ ਜਾਰੀ ਕੀਤੇ ਜਾ ਰਹੇ ਹਨ ਅਤੇ ਬਠਿੰਡਾ ਲਈ 2,53,82,000/- ਰੁਪਏ ਅਤੇ 4,98,41,710/- ਰੁਪਏ ਜਾਰੀ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਸੰਗਰੂਰ ਲਈ ਐੱਸ.ਡੀ.ਆਰ.ਐੱਫ. ਤੋਂ 51,95,137/- ਰੁਪਏ ਅਤੇ ਸਟੇਟ ਫੰਡ ਤੋਂ 55,67,430/- ਰੁਪਏ ਜਾਰੀ ਕੀਤੇ ਜਾ ਰਹੇ ਹਨ।