ਕਿਸਾਨਾਂ ਦਾ ਧਰਨਾ ਜਾਰੀ: 30 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ
1 min read

ਕਿਸਾਨਾਂ ਦਾ ਧਰਨਾ ਜਾਰੀ: 30 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ

ਸ਼ੰਭੂ ਬਾਰਡਰ ਦੇ ਰੇਲਵੇ ਟਰੈਕ ‘ਤੇ ਕਿਸਾਨਾਂ ਦਾ ਧਰਨਾ ‘ਤੇ ਅੰਦੋਲਨ ਕਰ ਰਹੇ ਕਿਸਾਨ ਬੁੱਧਵਾਰ ਤੋਂ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ‘ਤੇ ਬੈਠੇ ਹਨ। ਟ੍ਰੈਕ ਜਾਮ ਕਾਰਨ 30 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਕਈ ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ ਅਤੇ ਕੁਝ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਸਰਵਣ ਸਿੰਘ ਪੰਧੇਰ ਸਿੰਘ ਨੇ ਦੱਸਿਆ ਕਿ ਕੱਲ੍ਹ 17 ਅਪਰੈਲ ਨੂੰ ਸ਼ਾਮ 4 ਵਜੇ ਦੇ ਕਰੀਬ ਕਿਸਾਨ ਜਥੇਬੰਦੀਆਂ ਨੇ ਪਿੰਡ ਭਿੱਟੇਵੱਡ ਵਿੱਚ ਆਏ ਭਾਰਤੀ ਜਨਤਾ ਪਾਰਟੀ ਦੇ ਮੁੱਖ ਪ੍ਰਚਾਰਕ ਮੁਖ਼ਤਿਆਰ ਸਿੰਘ ਦਾ ਵਿਰੋਧ ਕੀਤਾ, ਪਰ ਜਾਂਦੇ ਸਮੇਂ ਕੁਝ ਭਾਜਪਾ ਆਗੂਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਕਿਸਾਨਾਂ ਅਤੇ ਮਜ਼ਦੂਰਾਂ ‘ਤੇ ਇੱਟਾਂ ਨਾਲ ਕੀਤਾ। ਜਿਸ ਵਿੱਚ ਕਈ ਕਿਸਾਨਾਂ ਦੇ ਸੱਟਾਂ ਲੱਗੀਆਂ ਹਨ। ਪੁਲਿਸ, ਪ੍ਰਸ਼ਾਸਨ ਅਤੇ ਆਗੂ ਤਮਾਸ਼ਾ ਦੇਖਦੇ ਰਹੇ। ਇਸ ਦੇ ਖਿਲਾਫ ਅੱਜ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।