ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਦੀ ਕੰਡਿਆਲੀ ਤਾਰ ਤੋਂ ਪਾਰ ਦਿਨ ਵੇਲੇ ਮਿਲੇਗੀ ਬਿਜਲੀ
1 min read

ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਦੀ ਕੰਡਿਆਲੀ ਤਾਰ ਤੋਂ ਪਾਰ ਦਿਨ ਵੇਲੇ ਮਿਲੇਗੀ ਬਿਜਲੀ

ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਹਲਕਾ ਵਿਧਾਇਕ ਨਰਿੰਦਰ ਪਾਲ ਸਵਾਨਾ ਨੇ ਬਿਜਲੀ ਮੰਤਰੀ ਨਾਲ ਮੁਲਾਕਾਤ ਕੀਤੀ। ਮੰਤਰੀ ਨਾਲ ਮੀਟਿੰਗ ਤੋਂ ਬਾਅਦ ਵਿਧਾਇਕ ਨੇ ਕਿਹਾ ਕਿ ਸਰਹੱਦੀ ਪਿੰਡਾਂ ਜਿੱਥੇ ਕਿਸਾਨਾਂ ਦੀ ਜ਼ਮੀਨ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਪਾਰ ਹੈ, ਉੱਥੇ ਪਹਿਲਾਂ ਰਾਤ ਨੂੰ ਬਿਜਲੀ ਮਿਲਦੀ ਸੀ, ਹੁਣ ਉਨ੍ਹਾਂ ਨੂੰ ਦਿਨ ਵੇਲੇ ਵੀ ਖੇਤੀ ਲਈ ਬਿਜਲੀ ਮਿਲੇਗੀ।

ਜਾਣਕਾਰੀ ਦਿੰਦੇ ਹੋਏ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਦੱਸਿਆ ਕਿ ਉਨ੍ਹਾਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨਾਲ ਮੁਲਾਕਾਤ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਦਿਨ ਵੇਲੇ ਵੀ ਭਾਰਤ-ਪਾਕਿਸਤਾਨ ਤਾਰਬੰਦੀ ਦੇ ਪਾਰ ਕਿਸਾਨਾਂ ਨੂੰ ਬਿਜਲੀ ਨਹੀਂ ਮਿਲ ਰਹੀ ਰਾਤ ਨੂੰ ਬਿਜਲੀ ਦੇਣ ਦਾ ਫਾਇਦਾ ਨਹੀਂ ਹੈ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਨੇ ਪੰਜਾਬ ਦੇ ਬਿਜਲੀ ਮੰਤਰੀ ਦੇ ਸਾਹਮਣੇ ਰੱਖਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਜਲੀ ਦੇਣ ਦੇ ਹੁਕਮ ਜਾਰੀ ਕੀਤੇ ਹਨ।