ਲੁਧਿਆਣਾ ‘ਚ MP ਬਿੱਟੂ ਖਿਲਾਫ ਇਕ ਹੋਰ FIR ਹੋਈ ਦਰਜ
1 min read

ਲੁਧਿਆਣਾ ‘ਚ MP ਬਿੱਟੂ ਖਿਲਾਫ ਇਕ ਹੋਰ FIR ਹੋਈ ਦਰਜ

ਲੁਧਿਆਣਾ: MP ਰਵਨੀਤ ਬਿੱਟੂ ‘ਤੇ ਇਕ ਹੋਰ FIR ਦਰਜ ਹੋ ਗਈ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਵਿੱਚ ਕੁਝ ਦਿਨ ਪਹਿਲਾਂ ਸਾਂਸਦ ਰਵਨੀਤ ਬਿੱਟੂ ਵੱਲੋਂ ਪਿੰਡ ਨੂਰਪੁਰ ਵਿੱਚ ਕਾਰਕੇਸ ਯੂਟੀਲਾਈਜੇਸ਼ਨ ਪਲਾਂਟ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਇਸ ’ਤੇ ਕਾਰਵਾਈ ਕਰਦਿਆਂ ਥਾਣਾ ਲਾਡੋਵਾਲ ਦੀ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਨਗਰ ਨਿਗਮ ਵੱਲੋਂ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਮਗਰੋਂ ਪੁਲਿਸ ਨੇ ਕਾਰਵਾਈ ਕਰਦਿਆਂ ਐਫ.ਆਈ.ਆਰ.ਦਰਜ ਕਰ ਲਈ ਹੈ।

ਦੱਸ ਦਈਏ ਕਿ ਪਿੰਡ ਨੂਰਪੁਰ ਬੇਟ ਵਿੱਚ ਨਗਰ ਨਿਗਮ ਵੱਲੋਂ ਮਰੇ ਪਸ਼ੂਆਂ ਦੇ ਨਿਪਟਾਰੇ ਲਈ ਲਗਾਏ ਗਏ ਕਾਰਕਸ ਯੂਟੀਲਾਈਜੇਸ਼ਨ ਪਲਾਂਟ ਦਾ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਬਿੱਟੂ ਨੇ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਅਗਲੇ ਹੀ ਦਿਨ ਥਾਣਾ ਕੋਤਵਾਲੀ ਵੱਲੋਂ ਬਿੱਟੂ ਤੇ ਹੋਰ ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ।