ਪੰਜਾਬ ਦਾ ਆਹ ਸਾਬਕਾ DGP ਕਰ ਸਕਦਾ ਹੈ BJP Join, ਪੜ੍ਹੋ ਕਿੱਥੋਂ ਹੋ ਸਕਦਾ ਹੈ ਉਮੀਦਵਾਰ
ਪੰਜਾਬ ਦੇ ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਸਿਆਸਤ ਵਿੱਚ ਆਉਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਹੁਸ਼ਿਆਰਪੁਰ (ਰਿਜ਼ਰਵ) ਸੀਟ ਤੋਂ ਚੋਣ ਲੜਨ ਦੀਆਂ ਚਰਚਾਵਾਂ ਹਨ। ਹਾਲਾਂਕਿ ਅਜੇ ਇਸਦੀ ਅਧਿਕਾਰਿਤ ਤੌਰ ‘ਤੇ ਪੁਸ਼ਟੀ ਹੀ ਕੀਤੀ ਗਈ ਹੈ। ਸਹੋਤਾ 1988 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਨ੍ਹਾਂ ਦੀ ਸੇਵਾਮੁਕਤੀ ਸਤੰਬਰ 2022 ਵਿੱਚ ਹੋਈ ਸੀ। ਉਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਨੇੜਲੇ ਪਿੰਡ ਦਾ ਵਸਨੀਕ ਹੈ। ਉਹ ਧਾਰਮਿਕ ਸਿੱਖ ਵਾਲਮੀਕਿ ਭਾਈਚਾਰੇ ਨਾਲ ਸਬੰਧਤ ਹੈ। ਜਿੱਥੋਂ ਤੱਕ ਸਹੋਤਾ ਦੇ ਪਰਿਵਾਰ ਦਾ ਸਬੰਧ ਹੈ, ਉਨ੍ਹਾਂ ਦੇ ਪਿਤਾ ਨੇ ਕਰੀਬ ਦੋ ਦਹਾਕੇ ਪਹਿਲਾਂ ਬਸਪਾ ਦੀ ਟਿਕਟ ‘ਤੇ ਦਸੂਹਾ ਤੋਂ ਲੋਕ ਸਭਾ ਚੋਣ ਲੜੀ ਸੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਹੋਤਾ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਭਾਜਪਾ ਵੱਲੋਂ ਕੋਈ ਪੇਸ਼ਕਸ਼ ਨਹੀਂ ਮਿਲੀ ਹੈ ਪਰ ਉਨ੍ਹਾਂ ਸਿਆਸਤ ਵਿੱਚ ਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ।ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਇਸ ਸਮੇਂ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਭਾਜਪਾ ਹਾਈਕਮਾਂਡ ਵੱਲੋਂ ਐਲਾਨੀ ਗਈ ਪਹਿਲੀ ਸੂਚੀ ਵਿੱਚ ਹੁਸ਼ਿਆਰਪੁਰ ਤੋਂ ਉਮੀਦਵਾਰ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ਤੋਂ ਸਪੱਸ਼ਟ ਸੰਕੇਤ ਮਿਲ ਰਹੇ ਹਨ ਕਿ ਪਾਰਟੀ ਫਿਲਹਾਲ ਇਸ ਸੀਟ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰਾਂ ਕਰਨ ‘ਚ ਰੁੱਝੀ ਹੋਈ ਹੈ।